ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ,
ਬਹੁਤ ਹੀ ਮਿਲਾਪੜੇ ਤੇ ਹਸਮੁੱਖ ਸੁਭਾਅ ਦੇ ਮਾਲਕ ਪੰਜਾਬੀ ਦੇ ਉੱਘੇ ਲੇਖਕ, ਆਲੋਚਕ, ਅਧਿਆਪਕ ਤੇ ਅਨੁਵਾਦਕ ਡਾ. ਗੁਰਬਖ਼ਸ਼ ਸਿੰਘ ਫਰੈਂਕ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿਚ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ।
ਡਾ. ਗੁਰਬਖ਼ਸ਼ ਸਿੰਘ ਫਰੈਂਕ 85 ਵਰ੍ਹਿਆਂ ਦੇ ਸਨ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰੋਫੈਸਰ ਵਜੋਂ ਸੇਵਾ ਨਿਭਾਉਂਦੇ ਰਹੇ 2011 ਵਿੱਚ ਉਨ੍ਹਾਂ ਨੂੰ ਸਫ਼ਲ ਅਨੁਵਾਦਕ ਵਜੋਂ ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੇ ਲੀਓ ਟਾਲਸਟਾਏ, ਮੈਕਸਿਮ ਗੋਰਕੀ, ਚੈਖੋਵ, ਰਸੂਲ ਹਾਮਜਾਤੋਵ, ਪੁਸ਼ਕਿਨ ਅਤੇ ਹੋਰ ਲੇਖਕਾਂ ਦੀਆਂ ਲਿਖਤਾਂ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ।ਉਨ੍ਹਾਂ ਰੂਸੀ ਸਾਹਿਤ ਤੋਂ ਇਲਾਵਾ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਦੀਆਂ ਲਿਖਤਾਂ ਦਾ ਵੀ ਪੰਜਾਬੀ ਵਿੱਚ ਅਨੁਵਾਦ ਕੀਤਾ।ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਲਈ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਸਕੂਲੀ ਬੈਗ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ …
Punjab Post Daily Online Newspaper & Print Media