Tuesday, November 24, 2026

ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਦਸਤਾਰ ਮੁਕਾਬਲਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਖਾਲਸਾ ਸਾਜਨਾ ਦਿਵਸ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਮਾਨਾਵਾਲਾ ਕਲਾਂ ਅਤੇ ਸਾਂਝਾ ਪੰਜਾਬ ਸਾਂਝੇ ਲੋਕ ਐਜੂਕਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ 5 ਤੋਂ 14 ਸਾਲ ਉਮਰ ਦੇ ਬੱਚਿਆਂ ਨੇ ਭਾਗ ਲਿਆ।ਪਹਿਲਾ ਸਥਾਨ ਸੁਖਬੀਰ ਸਿੰਘ, ਦੂਜਾ ਸਥਾਨ ਬ੍ਰਹਮਲੀਨ ਸਿੰਘ ਅਤੇ ਤੀਜਾ ਸਥਾਨ ਜਸ਼ਨਦੀਪ ਸਿੰਘ ਨੇ ਪ੍ਰਾਪਤ ਕੀਤਾ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਅਤੇ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਮਰਦਾਨਾ ਨੇ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਹੈ ਕਿ ਸੰਸਥਾ ਵਲੋਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਕਈ ਮੁਕਾਬਲੇ ਕਰਵਾਏ ਜਾਂਦੇ ਹਨ।ਜਿਨ੍ਹਾਂ ਵਿੱਚ ਭਾਸ਼ਣ, ਸੁੰਦਰ ਦਸਤਾਰ ਸਜਾਉਣ, ਸ਼ਸਤਰ ਵਿੱਦਿਆ ਤੇ ਅਥਲੈਟਿਕਸ ਮੁਕਾਬਲੇ ਸ਼ਾਮਲ ਹਨ।ਇਸ ਤੋਂ ਇਲਾਵਾ ਧਾਰਮਿਕ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ।ਜੇਤੂ ਬੱਚਿਆਂ ਨੂੰ ਧਾਰਮਿਕ ਕਿਤਾਬਾਂ ਇਨਾਮ ਵਜੋਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਬੱਚੇ ਗੁਰ ਇਤਿਹਾਸ ਨਾਲ ਜੁੜ ਸਕਣ।
               ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਜਿਨ੍ਹਾਂ ਵਿੱਚ ਜਸਬੀਰ ਸਿੰਘ ਪ੍ਰਧਾਨ ਸ਼ਹੀਦ ਰਾਜਗੁਰੂ ਨਸ਼ਾ ਵਿਰੋਧੀ ਫਰੰਟ, ਭਾਈ ਪਲਵਿੰਦਰ ਸਿੰਘ ਕਥਾ ਵਾਚਕ ਮਾਨਾਵਾਲਾ ਕਲਾਂ, ਭਾਈ ਰਣਜੀਤ ਸਿੰਘ ਸਿੱਖ ਯੂਥ ਫੈਡਰੇਸ਼ਨ, ਭਾਈ ਲਖਵਿੰਦਰ ਸਿੰਘ ਮਾਨਾਂਵਾਲਾ, ਨਵਪ੍ਰੀਤ ਸਿੰਘ, ਨਿਰਮਲ ਸਿੰਘ ਅਤੇ ਹੋਰ ਸ਼ਾਮਲ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …