Saturday, July 26, 2025
Breaking News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗੁਜਰਾਤ ਦੀ ਐਨ.ਜੀ.ਓ ਦੇ ਅਹੁੱਦੇਦਾਰ

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗੁਜਰਾਤ ਦੀ ਇਕ ਐਨ.ਜੀ.ਓ ‘ਯੁਵਾ ਅਨਸਟੋਪੇਬਲ’ ਦੇ ਅਹੁੱਦੇਦਾਰਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਗੁਜਰਾਤ ਦੇ ਅਹਿਮਦਾਬਾਦ ਨਾਲ ਸਬੰਧਤ ਇਹ ਐਨ.ਜੀ.ਓ ਕਈ ਸੂਬਿਆਂ ਦੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਲਈ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰ ਰਹੀ ਹੈ।ਇਥੇ ਪਾਵਨ ਅਸਥਾਨ ਵਿਖੇ ਮੱਥਾ ਟੇਕਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪੁੱਜੇ ਯੁਵਾ ਅਨਸਟੋਪੇਬਲ ਦੇ ਪ੍ਰਤੀਨਿਧ ਅਮਿਤਾਭ ਸ਼ਾਹ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਅਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
               ਅਮਿਤਾਭ ਸ਼ਾਹ ਨੇ ਕਿਹਾ ਕਿ ਸਮਾਜ ਅੰਦਰ ਸੇਵਾਵਾਂ ਪ੍ਰਦਾਨ ਕਰਨ ਲਈ ਗੁਰੂ ਸਾਹਿਬ ਤੋਂ ਅਸ਼ੀਰਵਾਦ ਲੈਣ ਲਈ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।ਉਨ੍ਹਾਂ ਦੱਸਿਆ ਕਿ ਇਸ ਐਨ.ਜੀ.ਓ ਦੇ ਫਾਊਂਡਰ ਜਸ਼ਨਦੀਪ ਸਿੰਘ ਹਨ, ਜੋ ਨੇਵੀ ‘ਚ ਲੈਫਟੀਨੈਂਟ ਕਾਂਮਡਰ ਵਜੋਂ ਸੇਵਾ ਦੇ ਰਹੇ ਹਨ।ਉਨ੍ਹਾਂ ਐਨ.ਜੀ.ਓ ਦੇ ਕਾਰਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਕਤ ਸੰਸਥਾ ਵੱਲੋਂ 18 ਸੂਬਿਆਂ ਦੇ ਸਰਕਾਰੀ ਸਕੂਲਾਂ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਜ਼ਰੂਰਤ ਅਨੁਸਾਰ ਬਾਥਰੂਮ ਤਿਆਰ ਕਰਨੇ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ, ਹੱਥਾਂ ਦੀ ਸਫਾਈ ਅਤੇ ਖਾਣੇ ਲਈ ਵਰਤੇ ਜਾਂਦੇ ਭਾਂਡਿਆਂ ਦੀ ਸਫਾਈ ਆਦਿ ਲਈ ਸੇਵਾਵਾਂ ਸ਼ਾਮਲ ਹਨ।ਸਮਾਰਟ ਕਲਾਸ ਰੂਮ ਤਿਆਰ ਕਰਨੇ ਵੀ ਸੰਸਥਾ ਦੀ ਪਹਿਲਕਦਮੀਂ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ 3 ਹਜ਼ਾਰ ਦੇ ਕਰੀਬ ਸਕੂਲਾਂ ਵਿੱਚ ਕਾਰਜ਼ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਪੰਜਾਬ ਵੀ ਸ਼ਾਮਲ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਐਨ.ਜੀ.ਓ ਦੇ ਕਾਰਜ਼ਾਂ ਦੀ ਸ਼ਲਾਘਾ ਕੀਤੀ।
              ਇਸ ਮੌਕੇ ਇੰਚਾਰਜ ਸ਼ਾਹਬਾਜ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਐਨ,ਜੀ,ਓ ਦੇ ਪ੍ਰਤੀਨਿਧ ਸ੍ਰੀਮਤੀ ਰਸ਼ਮੀ, ਬੀਬੀ ਇੰਦਰਜੀਤ ਕੌਰ, ਬੀਬੀ ਕੁਲਦੀਪ ਕੌਰ, ਸ੍ਰੀਮਤੀ ਸੁਨੀਤਾ ਆਦਿ ਮੌਜ਼ੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …