Saturday, May 23, 2026

ਪੜ੍ਹਦਾ ਪੰਜਾਬ ਮੁਹਿੰਮ ਤਹਿਤ 3184 ਵਿਦਿਆਰਥੀਆਂ ਦੀ ਫ਼ੀਸ ਲ਼ਈ ਸਕੂਲਾਂ ਨੂੰ ਵੰਡੇ ਚੈਕ

ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵਲੋਂ ਰਾਇਸੀਲਾ ਗਰੁੱਪ ਦੇ ਸਹਿਯੋਗ ਨਾਲ ਚੁੱਕਿਆ ਬੀੜਾ

ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵਲੋਂ ਰਾਇਸੀਲਾ ਗਰੁੱਪ ਦੇ ਚੇਅਰਮੈਨ ਏ.ਆਰ ਸ਼ਰਮਾ ਦੇ ਸਹਿਯੋਗ ਨਾਲ ਪੜ੍ਹਦਾ ਪੰਜਾਬ ਮੁਹਿੰਮ ਤਹਿਤ ਅੱਜ ਧੂਰੀ ਵਿਖੇ ਵਿਧਾਨ ਸਭਾ ਹਲਕਾ ਧੂਰੀ ਅਧੀਨ ਪੈਂਦੇ 13 ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਦੇ 3184 ਵਿਦਿਆਰਥੀਆਂ ਦੀ ਪੂਰੇ ਸਾਲ ਦੀ ਫ਼ੀਸ ਦੇ ਚੈਕ ਸਕੂਲਾਂ ਨੂੰ ਸੌਂਪੇ ਗਏ।
                 ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਰਾਇਸੀਲਾ ਗਰੁੱਪ ਦੇ ਸਹਿਯੋਗ ਨਾਲ ਲੋੜਵੰਦ ਬੱਚਿਆਂ ਦੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੀ ਇਹ ਉਨ੍ਹਾਂ ਵਲੋਂ ਇਕ ਨਿਮਾਣੀ ਜਿਹੀ ਕੋਸ਼ਿਸ਼ ਕੀਤੀ ਗਈ ਹੈ।
               ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਖੁਦਕੁਸ਼ੀ ਕਰ ਚੁੱਕੇ ਕਿਸਾਨ ਤੇ ਖੇਤ ਮਜ਼ਦੂਰਾਂ ਦੇ ਲੋੜਵੰਦ ਬੱਚਿਆਂ ਦੀ ਪੜਾਈ ਲਈ ਆਪਣੀ ਤਨਖਾਹ ‘ਚੋਂ ਹਰ ਮਹੀਨੇ ਮਦਦ ਕਰਨ ਦੇ ਫੈਸਲੇ ਮਗਰੋਂ ਹੁਣ ਰਾਇਸੀਲਾ ਗਰੁੱਪ ਦੇ ਸਹਯੋਗ ਨਾਲ `ਪੜ੍ਹਦਾ ਪੰਜਾਬ` ਮਿਸ਼ਨ ਸ਼ੁਰੂ ਕੀਤਾ ਗਿਆ।ਇਸ ਉਪਰਾਲੇ ਸਦਕਾ ਇਸ ਮਿਸ਼ਨ ਨਾਲ ਜੁੜੇ ਰਾਇਸੀਲਾ ਗਰੁੱਪ ਦੇ ਚੇਅਰਮੈਨ ਡਾ. ਏ.ਆਰ ਸ਼ਰਮਾ ਨੇ ਵਲੋਂ ਸਰਕਾਰੀ ਸਕੂਲਾਂ ਦੇ 9ਵੀ ਤੋਂ 12ਵੀ ਕਲਾਸ ਤੱਕ ਦੇ ਵਿਦਿਆਰਥੀਆਂ ਦੀ 26 ਲੱਖ ਰੁਪਏ ਤੋਂ ਵੱਧ ਦੀ ਸਾਰੀ ਫ਼ੀਸ ਲਈ ਚੈਕ ਸਕੂਲ ਮੁਖੀਆਂ ਨੂੰ ਸੌਂਪੇ ਗਏ ਹਨ।ਉਨ੍ਹਾਂ ਕਿਹਾ ਕਿ ਇਹ ਫੀਸ ਹਰ ਸਾਲ ਭਰੀ ਜਾਵੇਗੀ ਤਾਂ ਜੋ ਕੋਈ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਕੁਆਲਟੀ ਐਜੂਕੇਸ਼ਨ’ ਦੇਣ ਦੇ ਫੈਸਲੇ ਤੋਂ ਪ੍ਰਭਾਵਿਤ ਹੋ ਕੇ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਿਲੇ ਵਿੱਚ ਕੋਈ ਲੋੜਵੰਦ ਪਰਿਵਾਰ ਦਾ ਬੱਚਾ ਪੜ੍ਹਨਾ ਚਾਹੁੰਦਾ ਹੈ, ਪਰ ਫੀਸ ਭਰਨ ਤੋਂ ਅਸਮਰਥ ਹੈ ਤਾਂ ਉਸ ਦੀ ਵੀ ਪੂਰੀ ਮਦਦ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।
              ਇਸ ਮੌਕੇ ਰਾਇਸੀਲਾ ਗਰੁੱਪ ਦੇ ਚੇਅਰਮੈਨ ਏ.ਆਰ ਸ਼ਰਮਾ ਤੋਂ ਇਲਾਵਾ ਰਾਇਸੀਲਾ ਗਰੁੱਪ ਦੇ ਡਾਇਰੈਕਟਰ-ਕਮ-ਕੋ ਟਰੱਸਟੀ ਪ੍ਰਸ਼ੋਤਮ ਗਰਗ, ਸੰਗਰੂਰ ਇੰਡਸਟਰੀਅਲ ਚੈਂਬਰ ਦੇ ਪ੍ਰਧਾਨ ਸੰਜੀਵ ਚੋਪੜਾ ਅਤੇ ਰੋਟਰੀ ਡਿਸਟ੍ਰਿਕਟ ਗਵਰਨਰ 2023-24 ਤੇ ਸਾਬਕਾ ਪ੍ਰਧਾਨ ਸੰਗਰੂਰ ਡਿਸਟ੍ਰਿਕਟ ਇੰਡਸਟ੍ਰੀਅਲ ਚੈਂਬਰ ਘਨਸ਼ਿਆਮ ਕਾਂਸਲ ਹਾਜ਼ਰ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …