ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਸਬੰਧੀ ਉਲੀਕੇ ਗਏ ਪ੍ਰੋਗਰਾਮਾਂ
ਤਹਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਗੁਰੂ ਸਾਹਿਬ ਦੇ ਸ਼ਸਤਰਾਂ ਬਸਤਰਾਂ ਵਾਲੀ ਵਿਸ਼ੇਸ਼ ਬੱਸ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਰਹੀ।ਇਸ ਬੱਸ ਵਿੱਚ ਨੌਵੇਂ ਤੇ ਦਸਵੇਂ ਪਾਤਸ਼ਾਹ ਜੀ ਨਾਲ ਸਬੰਧਤ ਸ਼ਸਤਰ ਅਤੇ ਹੋਰ ਨਿਸ਼ਾਨੀਆਂ ਸੁਸ਼ੋਭਿਤ ਹਨ, ਜਿਨ੍ਹਾਂ ਦੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਦਰਸ਼ਨ ਕੀਤੇ।ਦੱਸਣਯੋਗ ਹੈ ਕਿ ਇਹ ਬੱਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਇਥੇ ਲਿਆਂਦੀ ਗਈ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media