ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ
ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਜਗਤ ਨੂੰ ਸ਼ਾਂਤੀ ਅਤੇ ਸੇਵਾ ਦਾ ਉਪਦੇਸ਼ ਦਿੱਤਾ।ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬਾਨ ਦੁਆਰਾ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ਼ ਕਰਨੇ ਚਾਹੀਦੇ ਹਨ।
ਇਸ ਦੌਰਾਨ ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੌਮ ਖਾਤਿਰ ਦਿੱਤੀ ਲਾਸਾਨੀ ਸ਼ਹਾਦਤ, ਜੀਵਨੀ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਛੀਨਾ ਨੇ ਡਾ. ਗੋਗੋਆਣੀ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ਰੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰਿੰ. ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਅਧਿਆਪਕ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media