ਅੰਮ੍ਰਿਤਸਰ 21 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਅੰਮਿ੍ਰਤਸਰ ਵਿਖੇ
ਸਰਕਾਰੀ ਸਰੂਪ ਰਾਣੀ ਕਾਲਜ਼ (ਲੜਕੀਆਂ) ਦੇ ਐਮ.ਏ-1 ਅਤੇ ਐਮ.ਏ-2 ਦੇ 35 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ ਕੀਤੀ।ਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ.ਸੇਟੀ ਦੇ ਕੋਰਸਾਂ, ਸਵੈ ਰੋਜ਼ਗਾਰ, ਵਿਦੇਸ਼ੀ ਸੈਲ, ਫ੍ਰੀ ਟੈਸਟ ਕੋਚਿੰਗ ਕਲਾਸਾਂ, ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧੀਆਂ, ਐਨ.ਡੀ.ਏ ਦੇ ਦਾਖਲੇ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿੱਚ ਹਫਤਾਵਾਰੀ ਪਲੇਸਮੈਂਟਾਂ ਬਾਰੇ ਜਾਣਕਾਰੀ ਦਿੱਤੀ ਗਈ।ਡਿਪਟੀ ਡਾਇਰੈਕਟਰ ਵਿਕਰਮਜੀਤ, ਗੋਰਵ ਕੁਮਾਰ ਕੈਰੀਅਰ ਕੋਸਲਰ, ਨਰੇਸ਼ ਕੁਮਾਰ ਰੋਜ਼ਗਾਰ ਅਫਸਰ, ਕੈਰੀਅਰ ਕੌਂਸਲਰ ਗੋਰਵ ਕੁਮਾਰ, ਅੰਮ੍ਰਿਤਪਾਲ ਸਿੰਘ (ਐਲ.ਪੀ.ਯੂ) ਅਤੇ ਵਰੂਣ ਨਈਅਰ (ਐਲ.ਪੀ.ਯੂ) ਨੇ ਬੱਚਿਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਖੇਤਰਾਂ ਬਾਰੇ ਦੱਸਿਆ।ਬੱਚਿਆਂ ਵਲੋਂ ਕੈਰੀਅਰ ਸਬੰਧੀ ਸਵਾਲ ਜਵਾਬ ਵੀ ਕੀਤੇ ਗਏ।
ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਗੋਰਵ ਕੁਮਾਰ ਨਾਲ ਮੋਬਾਇਲ ਨੰਬਰ 99157-89068 ‘ਤੇ ਰਾਬਤਾ ਕੀਤਾ ਜਾ ਸਕਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media