Tuesday, August 25, 2026

ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਮਾਰਟ ਸਕੂਲਾਂ ‘ਚ ਦਾਖਲਾ ਮੁਹਿੰਮ ਦੀ ਸ਼ੁਰੂਆਤ

ਵਿਦਿਆਰਥੀਆਂ ਦੀ ਅੰਗੇਰਜ਼ੀ ‘ਚ ਮੁਹਾਰਤ ਲਈ ਇੰਗਲਿਸ਼ ਬੂਸਟਰ ਕਲੱਬ ਦੀ ਸਥਾਪਨਾ

ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸੈਸ਼ਨ 2022-23 ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ-ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਨੁਪਮ ਕਲੇਰ ਤੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਕੀਤੀ ਗਈ।ਇਹ ਮੁਹਿੰਮ 29 ਅਪਰੈਲ ਤੱਕ ਚੱਲੇਗੀ।ਜਿਸ ਤਹਿਤ ਈਚ ਵਨ ਬ੍ਰਿੰਗ ਵਨ ਦੀ ਨੀਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
                   ਉਨ੍ਹਾਂ ਦੱਸਿਆ ਕਿ ਸਰਕਾਰੀ ਸਮਾਰਟ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਦਾਖਲੇ ਲਈ ਕੋਈ ਫੀਸ ਨਹੀਂ ਹੈ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ, ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਘੱਟਗਿਣਤੀ ਐਸ.ਸੀ.ਬੀ.ਸੀ ਅਤੇ ਵਿਸ਼ੇਸ਼ ਲੋੜ ਵਾਲੇ ਵਿਦਿਆਰਥੀਆਂ ਲਈ ਵਜੀਫਾ ਸਕੀਮਾਂ ਤੋਂ ਇਲਾਵਾ ਵੋਕੇਸ਼ਨਲ ਸਿੱਖਿਆ ਲਈ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਵੀ ਕੀਤਾ ਜਾ ਰਿਹਾ ਹੈ।
                  ਜਿਲਾ ਸਿੱਖਿਆ ਅਫਸਰ ਰਾਮਪਾਲ ਸਿੰਘ ਤੇ ਉਪ ਜਿਲਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਵਿੱਚ ਮੁਹਾਰਤ ਲਈ ਇੰਗਲਿਸ਼ ਬੂਸਟਰ ਕਲੱਬ ਦੀ ਸਥਾਪਨਾ ਕੀਤੀ ਗਈ ਹੈ।ਜਿਸ ਤਹਿਤ ਵਿਦਿਆਰਥੀਆਂ ਦੀ ਅੰਗਰੇਜ਼ੀ ਦੇ ਸੁਧਾਰ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਅਤਿ ਆਧੁਨਿਕ ਤਕਨੀਕਾਂ ਦੀ ਪੜਾਈ ਵਿਚ ਵਰਤੋਂ ਲਈ ਡਿਜ਼ੀਟਲ ਕਲਾਸ ਰੂੂਮ ਅਤੇ ਈ-ਕੰਟੈਂਟ ਨਾਲ ਪੜਾਈ ਨੂੰ ਉਤਾਸ਼ਾਹਿਤ ਕੀਤਾ ਜਾ ਰਿਹਾ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …