ਕਣਕ ਦੀ ਲਿਫਟਿੰਗ ‘ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਜਿਲ੍ਹਾ
ਪਠਾਨਕੋਟ ਵਿੱਚ 14 ਅਪ੍ਰੈਲ ਤੋਂ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਸੀ।ਇਸ ਤਰ੍ਹਾਂ ਪਿਛਲੇ ਕਰੀਬ ਹਫਤੇ ਭਰ ਤੋਂ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 30040 ਮੀਟਰਿਕ ਟਨ ਕਣਕ ਪਹੰੁਚੀ ਹੈ।ਜਿਦੇ ਵਿੱਚੋਂ ਵੱਖ-ਵੱਖ ਖਰੀਦ ਏਂਜਸੀਆਂ ਵੱੱਲੋਂ 29141 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਹਰਬੀਰ ਸਿੰਘ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ 15 ਸਥਾਈ ਮੰਡੀਆਂ ਵਿੱਚ ਹੁਣ ਤੱਕ ਪਹੰੁਚੀ ਕਣਕ ਵਿਚੋਂ ਪਨਗ੍ਰੇਨ ਵੱਲੋਂ 1986 ਮੀਟਰਿਕ ਟਨ, ਮਾਰਕਫੈਡ ਵੱਲੋਂ 655 ਮੀਟਰਿਕ ਟਨ, ਪਨਸਪ ਵੱਲੋਂ 0 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 970 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 810 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਹੁਣ ਤੱਕ ਖਰੀਦ ਕੀਤੀ ਕਣਕ ਵਿਚੋਂ 11880 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ।ਉਨ੍ਹਾਂ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ।
ਉਨ੍ਹਾਂ ਕਿਹਾ ਕਿ ਇਸ ਤੋਂ ਜਿਲ੍ਹਾ ਪਠਾਨਕੋਟ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪੀਣ ਵਾਲੇ ਪਾਣੀ, ਲਾਈਟਤੇ ਬਾਰਦਾਨੇ ਆਦਿ ਦੀ ਪਹਿਲਾਂ ਤੋਂ ਹੀ ਵਿਵਸਥਾ ਕੀਤੀ ਗਈ ਹੈ।
Punjab Post Daily Online Newspaper & Print Media