Saturday, May 23, 2026

ਸਰਕਾਰੀ ਦਫਤਰਾਂ ‘ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਨਮਾਨ- ਡੀ.ਸੀ

ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਲੋਕਤੰਤਰੀ ਢਾਂਚੇ ‘ਚ ਲੋਕ ਭਲਾਈ ਦੇ ਕੰਮ ਕਰਨਾ ਤੇ ਆਮ ਜਨਤਾ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੁੰਦਾ ਹੈ ਤਾਂ ਜੋ ਸਰਕਾਰ ਦਾ ਅਕਸ ਸਾਫ ਰਹਿ ਸਕੇ।ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰੀ ਦਫਤਰਾਂ ਅੰਦਰ ‘ਚ ਕੰਮ ਕਰਵਾਉਂਣ ਲਈ ਆਉਣ ਵਾਲੇ ਲੋਕਾਂ ਨੂੰ ਪੂਰਾ ਮਾਣ ਸਨਮਾਣ ਦਿੱਤਾ ਜਾਵੇ ਅਤੇ ਅਜਿਹੀ ਵਿਵਸਥਾ ਕੀਤੀ ਜਾਵੇ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਯੋਜਨਾਵਾਂ ਦਾ ਲਾਭ ਸਰਲ ਢੰਗ ਨਾਲ ਮਿਲ ਸਕੇ।
               ਡਿਪਟੀ ਕਮਿਸਨਰ, ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ/ ਕਰਮਚਾਰੀਆਂ ਦੀ ਸਮੇਂ ਦੀ ਬਕਾਇਦਗੀ ਦਾ ਖਾਸ ਧਿਆਨ ਰੱਖਿਆ ਜਾਵੇ, ਤਾਂ ਜੋ ਦੂਰ ਦੁਰਾਡੇ ਤੋਂ ਦਫਤਰਾਂ ਵਿੱਚ ਆਉਣ ਵਾਲੀ ਆਮ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।ਇਸ ਦੇ ਨਾਲ ਹੀ ਪਬਲਿਕ ਡੀਲਿੰਗ ਵਾਲੇ ਦਫਤਰਾਂ ਵਿੱਚ ਆਮ ਜਨਤਾ ਨੂੰ ਮਿਲਣ ਲਈ ਨਿਸਚਿਤ ਸਮਾਂ ਨਿਰਧਾਰਤ ਕੀਤਾ ਜਾਵੇ ਅਤੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਤੇ ਉਹਨਾਂ ਦਾ ਸਹੀ ਢੰਗ ਨਾਲ ਮਾਰਗ ਦਰਸ਼ਨ ਕੀਤਾ ਜਾਵੇ।
                   ਉਨ੍ਹਾਂ ਕਿਹਾ ਕਿ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕਈ ਸਰਕਾਰੀ ਦਫਤਰਾਂ ਇਮਾਰਤਾਂ ਵਿੱਚ ਆਮ ਜਨਤਾ ਨੂੰ ਮੋਬਾਇਲ ਫੋਨ ਲੈ ਕੇ ਜਾਣ ਤੋਂ ਪੂਰਨ ਮਨਾਹੀ ਹੈ, ਜਿਸ ਨਾਲ ਦਫਤਰ ਵਿੱਚ ਆਉਣ ਵਾਲੀ ਜਨਤਾ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਲਈ ਮੋਬਾਇਲ ਫੋਨ ਸਬੰਧੀ ਅਜਿਹੀ ਪੂਰਨ ਪਾਬੰਦੀ ਨਾ ਲਗਾਈ ਜਾਵੇ। ਪੰ੍ਰਤੂ ਜਿਥੇ ਸੁਰੱਖਿਆ ਕਾਰਨਾਂ ਕਰਕੇ ਅਜਿਹਾ ਕਰਨਾ ਲਾਜ਼ਮੀ ਹੈ, ਉਥੇ ਵੀ ਅਜਿਹੀ ਪਾਬੰਦੀ ਕੇਵਲ ਅੰਸ਼ਕ ਰੂਪ ਵਿੱਚ ਹੋਵੇ। ਉਨ੍ਹਾਂ ਜਿਲ੍ਹਾ ਪ੍ਰਸਾਸ਼ਨ ਪਠਾਨਕੋਟ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …