ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੂਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ
ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਵਲੋਂ 75ਵਾਂ ਆਜਾਦੀ ਕਾ ਮਹੋਸਤਵ ਤਹਿਤ ਸ਼ੀ.ਐਚ.ਸੀ ਲੋਪੋਕੇ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ।ਜਿਸ ਦੌਰਾਨ ਹਲਕਾ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸਿਹਤ ਮੇਲੇ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ।ਉਹਨਾਂ ਨੇ ਸਿਹਤ ਵਿਭਾਗ ਦੇ ਕੋਵਿਡ ਦੌਰਾਨ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਿਹਤ ਕਰਮਚਾਰੀਆਂ ਦੀ ਹੋਸਲਾ ਅਫਜ਼ਾਈ ਕੀਤੀ।
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ 11 ਸਟਾਲ ਲਗਾਏ ਗਏ।ਜਿਨਾਂ ਵਿੱਚ ਹੈਂਡੀਕੈਪ ਸਰਟੀਫਿਕੇਟ,ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਕਾਰਡ, ਅੱਖਾਂ ਦੀ ਜਾਂਚ, ਦੰਦਾਂ ਦਾ ਸੰਭਾਲ ਕੈਂਪ, ਬੱਚਿਆਂ ਦੀਆਂ ਬੀਮਾਰੀਆਂ, ਹੋਮੀਉਪੈਥਿਕ, ਆਯੁਰਵੈਦਿਕ ਤੇ ਟੈਲੀ ਮੈਡੀਸਨ, ਫੈਮਲੀ ਪਲੈਨਿੰਗ, ਲੈਬ ਟੈਸਟ, ਈ.ਸੀ.ਜੀ, ਐਕਸ-ਰੇ ਆਦਿ ਕੀਤੇ ਗਏ।ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਭਰ ਵਿਚ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮਿਤੀ 18 ਤੋਂ 22 ਅਪ੍ਰੈਲ ਤੱਕ ਹਰੇਕ ਬਲਾਕ ਪੱਧਰ ‘ਤੇ ਇਹ ਕੈਂਪ ਲਗਾਏ ਗਏ ਹਨ।
ਇਸ ਪ੍ਰੋਗਰਾਮ ਦਾ ਸੰਚਾਲਨ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ ਵਲੋਂ ਕੀਤਾ ਗਿਆ।ਡਾ. ਗੁਨੀਤ ਕੌਰ, ਡਾ. ਮਨਿੰਦਰ, ਡਾ. ਸਪਨਾ, ਡਾ. ਰਮਨ ਕਾਲਰਾ, ਡਾ. ਧਰਮਿੰਦਰ ਸਿੰਘ, ਡਾ. ਜਸਬੀਰ ਕੌਰ, ਡਾ. ਵਿਕਰਮ ਸਿੰਘ, ਡਾ. ਗੁਰਬੀਰ ਸਿੰਘ, ਡਾ. ਅਮਿਤ ਮਹਾਜਨ ਬੀ.ਈ.ਈ ਅਮਰਪ੍ਰੀਤ ਸਿੰਘ, ਗੁਦੇਵ ਸਿੰਘ, ਸਿਮਨਰਨਜੀਤ ਕੌਰ, ਰਾਜਬੀਰ ਸਿੰਘ, ਪਵਨ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸੀ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media