Wednesday, August 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਪੁਸਤਕ ਤੇ ਕਾਪੀ ਰਾਈਟ ਦਿਵਸ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਲੋਂ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਜਿਸ ਵਿੱਚ ਸੀ.ਬੀ.ਐਸ.ਈ ਦੀ ਗਤੀਵਿਧੀ “ਭਾਸ਼ਾ ਸੰਗਮ” ਤੇ ਅਧਾਰਿਤ ਨੌਵੀਂ ਅਤੇ ਦੱਸਵੀ ਜਮਾਤ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ਼ 22 ਭਾਸ਼ਾਵਾਂ ਦੇ ਪੋਸਟਰ ਬਣਾ ਕੇ ਹਰ ਭਾਸ਼ਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਦੱਸਵੀਂ-ਏ ਦੀ ਵਿਦਿਆਰਥਣ ਜੈਸਮੀਨ ਕੌਰ ਨੇ 23 ਅਪ੍ਰੈਲ ਨੂੰ ਮਨਾਏ ਜਾਂਦੇ ਇਸ ਦਿਵਸ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਸਕੂਲ ਦੇ ਪ੍ਰਿੰਸੀਪਲ/ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਅਤੇ ਇਕ ਦੂਜੇ ਨੂੰ ਤੋਹਫੇ ਦੇ ਰੂਪ ਵਿੱਚ ਪੁਸਤਕਾਂ ਦੇਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ “ਪੁਸਤਕ ਵਿਅਕਤੀ ਦੀ ਸਭ ਤੋਂ ਚੰਗੀ ਸਾਥੀ ਹੁੰਦੀ ਹੈ”।ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਕਾਪੀ-ਰਾਈਟ ਅਤੇ ਲਾਇਬ੍ਰੇਰੀਅਨ ਸ਼੍ਰੀਮਤੀ ਰਣਜੋਤ ਕੌਰ ਨੇ ਪੁਤਕ ਪੜ੍ਹਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …