ਸਮਰਾਲਾ, 23 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਸਮਰਾਲਾ ਦੇ ਐਸ.ਡੀ.ਐਮ ਦਫਤਰ
ਸਾਹਮਣੇ ਲਖੀਮਪੁਰ ਖੀਰੀ ਦੇ ਗਵਾਹਾਂ ‘ਤੇ ਕੀਤੇ ਕਾਤਲਾਨਾ ਹਮਲੇ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਮਜ਼ਾਹਰਾ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਦਾ ਪੁਤਲਾ ਫੂਕਿਆ ਗਿਆ।ਬਲਾਕ ਪ੍ਰਧਾਨ ਹਰਦੀਪ ਸਿੰਘ ਕੰਗ ਬੀ.ਕੇ.ਯੂ (ਲੱਖੋਵਾਲ) ਅਤੇ ਜ਼ਿਲ੍ਹਾ ਪ੍ਰ੍ਰਾਨ ਦਰਸ਼ਨ ਸਿੰਘ ਬੌਂਦਲੀ ਬੀ.ਕੇ.ਯੂ ਪੰਜਾਬ (ਖੋਸਾ) ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਮੌਕੇ ਉਤਰ ਪ੍ਰਦੇਸ਼ ਵਿੱਚ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਜੈ ਮਿਸ਼ਰਾ ਟੈਣੀ ਦੀ ਜਮਾਨਤ ਰੱਦ ਹੋਣ ਮਗਰੋਂ, ਭਾਜਪਾ ਦੇ ਗੁੰਡਿਆਂ ਵਲੋਂ ਇਸ ਕਾਂਡ ਦੇ ਗਵਾਹਾਂ ਦੇ ਘਰਾਂ ‘ਤੇ ਹਮਲੇ ਕਰਕੇ, ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਗੁੰਡਾ ਨਾਚ ਕੀਤਾ ਗਿਆ ਹੈ।ਅੱਜ ਦੇ ਧਰਨੇ ਵਿੱਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਜਦੋਂ ਮਾਨਯੋਗ ਅਦਾਲਤ ਵਲੋਂ ਉਕਤ ਅਜੈ ਮਿਸ਼ਰਾ ਦੀ ਜਮਾਨਤ ਰੱਦ ਕਰ ਦਿੱਤੀ ਹੈ ਤਾਂ ਉਸ ਨੂੰ ਤੁਰੰਤ ਜੇਲ੍ਹ ਵਿੱਚ ਸੁੱਟਣਾ ਚਾਹੀਦਾ ਅਤੇ ਕਰੜੀ ਤੋਂ ਕਰੜੀ ਸਜ਼ਾ ਮਿਲਣੀ ਚਾਹੀਦੀ ਹੈ।ਅੱਜ ਦੇ ਰੋਸ ਮੁਜ਼ਾਹਰੇ ਵਿੱਚ ਕਿਸਾਨਾਂ ਨੇ ਪੂਰੇ ਰੋਹ ਵਿੱਚ ਮੋਦੀ ਸਰਕਾਰ ਅਤੇ ਉਤਰ ਪ੍ਰਦੇਸ਼ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਅਤੇ ਗਵਾਹਾਂ ‘ਤੇ ਕਾਤਲਾਨਾ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਜਲਦੀ ਗਿਫ੍ਰਤਾਰ ਕਰਕੇ ਉਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਧਰਨੇ ਵਿੱਚ ਪ੍ਰਮੁੱਖ ਤੌਰ ‘ਤੇ ਮਨਜੀਤ ਸਿੰਘ ਢੀਂਡਸਾ, ਕੁਲਵਿੰਦਰ ਸਿੰਘ ਸਰਵਰਪੁਰ, ਭਿੰਦਰ ਸਿੰਘ ਭਰਥਲਾ, ਗੁਰਸੇਵਕ ਸਿੰਘ ਮੰਜਾਲੀ ਕਲਾਂ, ਬਹਾਦਰ ਸਿੰਘ ਪਪੜੌਦੀ, ਬਲਵੰਤ ਸਿੰਘ ਮੰਜਾਲੀ ਕਲਾਂ, ਗੁਰਵਿੰਦਰ ਸਿੰਘ ਭਰਥਲਾ, ਅਮਰੀਕ ਸਿੰਘ ਭਰਥਲਾ, ਜਗਜੀਤ ਸਿੰਘ ਭਰਥਲਾ, ਰਾਜਵਿੰਦਰ ਸਿੰਘ ਭਰਥਲਾ, ਬੰਤ ਸਿੰਘ ਮਾਛੀਵਾੜਾ, ਮਿੰਦਰ ਸਿੰਘ ਸੈਂਸੋਵਾਲ, ਕਰਮਜੀਤ ਸਿੰਘ ਮਾਛੀਵਾੜਾ, ਸੁਖਦੇਵ ਸਿੰਘ ਢੀਂਡਸਾ, ਹਰਪਾਲ ਸਿੰਘ ਗਹਿਲੇਵਾਲ ਆਦਿ ਤੋਂ ਇਲਾਵਾ ਦਰਜਨਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media