Saturday, August 29, 2026

ਰਾਵੀ ਦਰਿਆ ‘ਤੇ ਬਣਨ ਵਾਲੇ ਪੁੱਲ ਦੇ ਨਿਰਮਾਣ ਕਾਰਜ਼ ਸਬੰਧੀ ਕੈਬਨਿਟ ਮੰਤਰੀ ਨੇ ਕੀਤਾ ਵਿਸ਼ੇਸ਼ ਦੋਰਾ

ਦੋਨੋਂ ਪੁਲਾਂ ਦਾ ਜਲਦ ਸੁਰੂ ਕਰਵਾਇਆ ਜਾਵੇਗਾ ਨਿਰਮਾਣ ਕਾਰਜ਼ – ਕਟਾਰੂਚੱਕ

ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਨਾਲ ਲੱਗਦੇ ਹਿੰਦ-ਪਾਕ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦੋ ਤੋਹਫੇ ਦਿੱਤੇ ਹਨ।ਜਿਸ ਵਿੱਚ ਸਰਹੱਦੀ ਖੇਤਰ ਲਈ ਰਾਵੀ ਦਰਿਆ ‘ਤੇ ਦੋ ਪੁਲਾਂ ਦਾ ਨਿਰਮਾਣ ਕੀਤਾ ਜਾਵੇਗਾ।ਪਹਿਲਾ ਪੁੱਲ ਕੀੜੀ ਤੋਂ ਨਰੋਟ ਜੈਮਲ ਸਿੰਘ ਅਤੇ ਦੂਸਰਾ ਪੁੱਲ ਮਕੋੜਾ ਪੱਤਨ ‘ਤੇ ਬਣਾਇਆ ਜਾਵੇਗਾ।ਇਹ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਪੰਜਾਬ ਵਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰਾਂ ‘ਚ ਕਰਵਾਏ ਜਾਣ ਵਾਲੇ ਦੋ ਪੁਲਾਂ ਦੇ ਨਿਰਮਾਣ ਲਈ ਮੋਕੇ ‘ਤੇ ਪਹੁੰਚ ਕੇ ਨਿਰੀਖਣ ਕਰਦਿਆਂ ਕੀਤਾ। ਉਨ੍ਹਾਂ ਨਾਲ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜ਼ੂਦ ਸਨ।
                 ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਰਾਵੀ ਦਰਿਆ ਤੇ ਪਹੁੰਚ ਕੇ ਉਨ੍ਹਾਂ ਵਲੋਂ ਖੇਤਰ ਦਾ ਨਿਰੀਖਣ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਪੁਲਾਂ ਦੇ ਨਿਰਮਾਣ ਨਾਲ ਰਾਵੀ ਦਰਿਆ ਤੋਂ ਪਾਰ ਰਹਿੰਦੇ ਲੋਕਾਂ ਲਈ ਰਾਹਤ ਹੋਵੇਗੀ।ਲੋਕਾਂ ਦੀ ਬਹੁਤ ਲੰਮੇ ਸਮੇਂ ਤੋਂ ਇਹ ਇੱਛਾ ਸੀ ਕਿ ਇਨ੍ਹਾਂ ਖੇਤਰਾਂ ‘ਚ ਪੁਲਾਂ ਦਾ ਨਿਰਮਾਣ ਕਰਵਾਇਆ ਜਾਵੇ।
                 ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਬਹੁਤ ਗੰਭੀਰਤਾ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।ਆਮ ਆਦਮੀ ਪਾਰਟੀ ਦੀ ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ਕਰੀਬ 90 ਕਰੋੜ ਰੁਪਏ ਦੀ ਲਾਗਤ ਨਾਲ ਕੀੜੀ ਪੁੱਲ ਦਾ ਨਿਰਮਾਣ ਕਰਵਾਇਆ ਜਾਣਾ ਹੈ।ਜਿੰਨਾਂ ਨਾਲ ਲੋਕਾਂ ਦਾ ਜੀਵਨ ਹੋਰ ਸੁਖਾਲਾ ਹੋਵੇਗਾ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …