ਕਪੂਰਥਲਾ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਕਾਂਜਲੀ ਵੈਟਲੈਂਡ ਵਿਖੇ ਲੱਗੇ ਵਿਸਾਖੀ ਮੇਲੇ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਪੇਸ਼ਕਾਰੀ ਨੇ
ਸਮਾਂ ਬੰਨ੍ਹ ਦਿੱਤਾ।ਸਰਕਾਰੀ ਸਕੂਲ ਕਾਂਜਲੀ ਦੇ ਵਿਦਿਆਰਥੀਆਂ ਨੇ ਬੈਂਡ ਨਾਲ ਮੁੱਖ ਮਹਿਮਾਨ ਦਾ ਸਵਾਗਤ ਅਤੇ ਹਿੰਦੂ ਕੰਨਿਆ ਕਾਲਜ਼ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤਾ।ਫੈਂਸੀ ਡਰੈਸ ਮੁਕਾਬਲੇ ਵਿਚ 8 ਟੀਮਾਂ ਨੇ ਭਾਗ ਲਿਆ।ਜਵਾਹਰ ਨਵੋਦਿਆ ਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਗਿੱਧੇ ਦੀ ਪੇਸ਼ਕਾਰੀ ਕੀਤੀ।ਜੀ.ਐਨ.ਪੀ.ਕੇ.ਐਸ ਨਡਾਲਾ ਨੇ ਗਰੁੱਪ ਡਾਂਸ, ਲਾਇਲਪੁਰ ਖਾਲਸਾ ਕਾਲਜ ਵਲੋਂ ਕੋਰੀਓਗ੍ਰਾਫੀ ਪੇਸ਼ ਕੀਤੀ।ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਾਮਪਾਲ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਬਿਕਰਮਜੀਤ ਸਿੰਘ ਥਿੰਦ ਤੇ ਹੋਰਨਾਂ ਦਾ ਯੋਗਦਾਨ ਅਹਿਮ ਰਿਹਾ।
Punjab Post Daily Online Newspaper & Print Media