Saturday, July 18, 2026

ਮੰਚ ਵਲੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੱਖ-ਵੱਖ ਸ਼ਹਿਰਾਂ ਨੂੰ

Charanjit Gumtala

ਬੱਸਾਂ ਚਲਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਲਿਖੇ ਇੱਕ ਪੱਤਰ ਵਿੱਚ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਰ ਸਾਲ ਲੱਖਾਂ ਲੋਕ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਤੇ ਰਾਜਸਥਾਨ ਤੋਂ ਵਿਦੇਸ਼ਾਂ ਤੋਂ ਆਉਂਦੇ ਹਨ।ਲੱਖਾਂ ਹੀ ਲੋਕ ਅਤੇ ਵਿਦੇਸ਼ਾਂ ਨੂੰ ਜਾਂਦੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤੀਕ ਕਿਸੇ ਵੀ ਸਰਕਾਰ ਨੇ ਦਿੱਲੀ ਵਾਂਗ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਖੇਚਲ ਨਹੀਂ ਕੀਤੀ।ਯਾਤਰੂਆਂ ਨੂੰ ਨਿੱਜੀ ਗੱਡੀਆਂ ਲੈ ਕੇ ਆਉਣਾ ਜਾਣਾ ਪੈਂਦਾ ਹੈ।ਇਸ ਲਈ ਪੰਜਾਬ ਰੋਡਵੇਜ਼ ਤੇ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਲਗ਼ਜ਼ਰੀ ਬੱਸਾਂ ਚਲਾਉਣ ਦੀ ਖੇਚਲ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਨਿੱਜੀ ਗੱਡੀਆਂ ਦੀ ਖ਼ੱਜ਼ਲ ਖ਼ੁਆਰੀ ਤੋਂ ਨਿਜ਼ਾਤ ਮਿਲ ਸਕੇ।ਅਜਿਹਾ ਕਰਨ ਨਾਲ ਉਨ੍ਹਾਂ ਯਾਤਰੂਆਂ ਨੂੰ ਵੀ ਰਾਹਤ ਮਿਲੇਗੀ।ਜਿਹੜੇ ਡੁਬਈ ਤੇ ਹੋਰ ਅਰਬ ਦੇਸ਼ਾਂ ਨੂੰ ਜਾਂਦੇ ਤੇ ਆਉਂਦੇ ਉਨ੍ਹਾਂ ਪਾਸ ਆਪਣੀਆਂ ਕਾਰਾਂ ਨਹੀਂ ਤੇ ਉਹ ਬੱਸਾਂ ਰਾਹੀਂ ਆਉਂਦੇ ਜਾਂਦੇ ਹਨ।ਮੰਚ ਆਗੂ ਨੇ ਹਵਾਈ ਅੱਡੇ ਤੋਂ ਘਿਉ ਮੰਡੀ ਤੀਕ ਲੋਕਲ ਬੱਸਾਂ ਚਲਾਉਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਜਿਹੜੇ ਯਾਤਰੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਾ ਚਾਹੁੰਦੇ ਹਨ, ਉਹ ਆਸਾਨੀ ਨਾਲ ਜਾ ਸਕਣ ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …