Thursday, May 21, 2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਹਲਕੇ ਦੇ ਸਕੂਲਾਂ ਅਤੇ ਹਸਪਤਾਲ ਦਾ ਦੌਰਾ

ਮਹਿਤਾ ਦੇ ਸਰਕਾਰੀ ਹਸਪਤਾਲ ਤਾਇਨਾਤ ਕੀਤੀ ਐਬੂਲੈਂਸ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਆਪਣੇ ਹਲਕੇ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਇਨ੍ਹਾਂ ਦੀਆਂ ਇਮਾਰਤਾਂ, ਬੁਨਿਆਦੀ ਢਾਂਚਾ, ਸਟਾਫ ਦੀ ਤਾਇਨਾਤੀ ਅਤੇ ਹੋਰ ਲੋੜਾਂ ਨੂੰ ਵੇਖਿਆ।ਆਪਣੇ ਦੌਰੇ ਦੌਰਾਨ ਉਨਾਂ ਨੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ ਖੱਬੇ ਰਾਜਪੂਤਾਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿਤਾ ਨੰਗਲ, ਸਰਕਾਰੀ ਮਿਡਲ ਸਕੂਲ ਮਹਿਤਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਨਾਂਵਾਲਾ ਦੇ ਦੌਰੇ ਦੌਰਾਨ ਅਧਿਆਪਕਾਂ ਨੂੰ ਸਕੂਲ ਦੀਆਂ ਲੋੜਾਂ ਬਾਬਤ ਪੁੱਛਿਆ।ਇਸ ਦੌਰਾਨ ਉਨ੍ਹਾਂ ਸਕੂਲ ਵਿੱਚ ਪੜਦੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਪਿੰਡਾਂ ਦੇ ਮੋਹਤਬਰਾਂ ਕੋਲੋਂ ਸਰਕਾਰੀ ਸਿੱਖਿਆ ਢਾਂਚੇ ਨੂੰ ਬਿਹਤਰ ਬਨਾਉਣ ਵਾਸਤੇ ਸੁਝਾਅ ਲਏ।ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਸਿਹਤ ਅਤੇ ਸਿੱਖਿਆ ਹੈ, ਜਿਸ ਨੂੰ ਵਿਸ਼ਵ ਦਰਜੇ ਦਾ ਬਨਾਉਣ ਲਈ ਸਾਰੇ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮੰਨਣਾ ਹੈ ਕਿ ਸੂਬੇ ਦਾ ਵਿਕਾਸ ਤਾਂ ਹੀ ਮੰਨਿਆ ਜਾ ਸਕਦਾ ਹੈ, ਜੇਕਰ ਸਾਡੇ ਸਾਰੇ ਨਾਗਰਿਕਾਂ ਨੂੰ ਸਿਹਤ ਅਤੇ ਸਿੱਖਿਆ ਲਈ ਕਿਸੇ ਅੱਗੇ ਤਰਲੇ ਨਾ ਕਰਨੇ ਪੈਣ।ਉਨ੍ਹਾਂ ਕਿਹਾ ਕਿ ਇਸ ਆਸ਼ੇ ਦੀ ਪੂਰਤੀ ਲਈ ਸਰਕਾਰ ਵਲੋਂ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਹਿਲੀ ਨਜਰ ਵਿੱਚ ਬਦਲਾਅ ਵੀ ਮਹਿਸੂਸ ਹੋਣ ਲੱਗਾ ਹੈ।
                  ਕਮਿਊਨਿਟੀ ਹੈਲਥ ਕੇਂਦਰ ਮਹਿਤਾ ਦੇ ਦੌਰੇ ਦੌਰਾਨ ਲੋਕਾਂ ਨੇ ਹਸਪਤਾਲ ਵਿੱਚ ਐਂਬੂੂਲੈਂਸ ਨਾ ਹੋਣ ਬਾਬਤ ਦੱਸਿਆ ਤਾਂ ਕੈਬਨਿਟ ਮੰਤਰੀ ਨੇ ਤਰੁੰਤ ਹਸਪਤਾਲ ਵਿੱਚ ਐਂਬੂਲੈਂਸ ਤਾਇਨਾਤ ਕਰਨ ਦੀ ਹਦਾਇਤ ਸਿਵਲ ਸਰਜਨ ਨੂੰ ਕੀਤੀ ਅਤੇ ਨਾਲ ਹੀ ਸਹੂਲਤ ਨੂੰ ਪੱਕੇ ਤੌਰ ‘ਤੇ ਜਾਰੀ ਰੱਖਣ ਲਈ ਸਿਹਤ ਵਿਭਾਗ ਪੰਜਾਬ ਨੂੰ ਪੱਤਰ ਵੀ ਲਿਖਿਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਿਹਤ ਸਾਡੀ ਪਹਿਲੀ ਜਿੰਮੇਵਾਰੀ ਹੈ ਅਤੇ ਸਰਕਾਰ ਇਸ ਜਿੰਮੇਵਾਰੀ ਉਤੇ ਪਹਿਰਾ ਦੇਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਤੁਹਾਡੇ ਹਿੱਤਾਂ ਲਈ ਕੰਮ ਕਰਨਾ ਸਾਡੀ ਡਿਊਟੀ ਹੈ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …