ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਲੈਕਮੇ ਅਕੈਡਮੀ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਪਾਰਟੀ ਮੇਕਅੱਪ’ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਡਾਇਰੈਕਟਰ ਪ੍ਰੋ. (ਡਾ.) ਸ਼੍ਰੀਮਤੀ ਸਰੋਜ ਬਾਲਾ ਨੇ ਮੇਕਅੱਪ ਆਰਟਿਸਟਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਕਾਸਮੈਟੋਲੋਜੀ ਦੇ ਖੇਤਰ ਵਿੱਚ ਨੌਕਰੀ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅਭਿਆਸ ਕਰਕੇ ਹੁਨਰ ਵਿੱਚ ਨਿਪੁੰਨਤਾ ਪੈਦਾ ਕਰਨ ਦੀ ਸਲਾਹ ਦਿੱਤੀ।
ਅਕੈਡਮੀ ਦੇ ਮਾਹਿਰਾਂ ਨੇ ਮੇਕਅਪ ਦੇ ਵੱਖ-ਵੱਖ ਸਟੈਪਸ ਦਾ ਪ੍ਰਦਰਸ਼ਨ ਕੀਤਾ ਅਤੇ ਵਿਦਿਆਰਥੀਆਂ ਨੂੰ ਵਰਤੇ ਜਾਣ ਵਾਲੇ ਵੱਖ-ਵੱਖ ਬ੍ਰਾਂਡਾਂ ਦੇ ਉਤਪਾਦਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵੱਖ-ਵੱਖ ਰੁੱਤਾਂ ਅਨੁਸਾਰ ਵਰਤੇ ਜਾਣ ਵਾਲੇ ਉਤਪਾਦਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵਧੀਆ ਨਤੀਜਿਆਂ ਲਈ ਵੱਖ-ਵੱਖ ਬਿਊਟੀ ਟੂਲਾਂ ਦੀ ਵਰਤੋਂ ਬਾਰੇ ਸਿਖਲਾਈ ਵੀ ਦਿੱਤੀ।ਉਹਨਾਂ ਅੱਖਾਂ ਦੇ ਮੇਕਅੱਪ ਦੇ ਟਿਪਸ ਵੀ ਦਿੱਤੇ।ਜਿਸ ਵਿੱਚ ਉਹਨਾਂ ਨੇ ਕਈ ਬੁਰਸ਼ਾਂ ਦੀ ਵਰਤੋਂ ਕਰਨ ਦੀ ਵਿਧੀ ਬਾਰੇ ਦੱਸਿਆ।ਉਨ੍ਹਾਂ ਨੇ ਪ੍ਰੋਫੈਸ਼ਨਲ ਤਰੀਕੇ ਨਾਲ ਪੂਰੀ ਪਾਰਟੀ ਮੇਕਅੱਪ ਦੀਆਂ ਪ੍ਰਕਿਰਿਆਵਾਂ ਦੇ ਹਰ ਮਿੰਟ ਦੇ ਵੇਰਵਿਆਂ ਨੂੰ ਛੂਹਿਆ। ਸ਼੍ਰੀਮਤੀ ਤੇਜਪਾਲ ਕੌਰ ਅਤੇ ਮਿਸ ਜਸਕਰਨ ਕੌਰ ਨੇ ਸਮਾਗਮ ਦਾ ਸੰਚਾਲਨ ਕੀਤਾ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …