ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ
ਸਕੂਲ ਬਰਾਂਚ-1 ਤਰਨ ਤਾਰਨ ਰੋਡ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੀ ਅਰੰਭਤਾ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਨਾਲ ਹੋਈ।ਭਾਈ ਤੇਜਪਾਲ ਸਿੰਘ ਤੇ ਭਾਈ ਸੋਭਾਪ੍ਰੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ।ਇਸ ਉਪਰੰਤ ਭਾਈ ਹਰਵਿੰਦਰਪਾਲ ਸਿੰਘ ਲਿਟਲ, ਸਿਵਲ ਲਾਇਨ ਦੀਆਂ ਬੀਬੀਆਂ ਦੇ ਜਥੇ ਅਤੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇ ਬੱਚਿਆਂ ਨੇ ਕੀਰਤਨ ਦੀ ਛਹਿਬਰ ਲਾਈ।ਸਕੂਲ ਦੀ ਮੈਨੇਜਮੈਂਟ ਵਲੋਂ ਕੀਰਤਨ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਸਕੂਲ ਦੇ ਸਮੂਹ ਅਧਿਆਪਕ ਹਾਜ਼ਰ ਸਨ।
ਸਮਾਗਮ ਵਿੱਚ ਰਜਿੰਦਰ ਸਿੰਘ ਰਾਣਾ, ਬੀਬੀ ਜਤਿੰਦਰ ਕੌਰ, ਭਾਈ ਗੁਰਪਾਲ ਸਿੰਘ (ਉਸਤਾਦ ਜੀ), ਵਿਸ਼ੇਸ ਤੌਰ ‘ਤੇ ਹਾਜ਼ਰ ਸਨ।ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media