Thursday, May 21, 2026

ਆਯੁਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 54 ਹਜ਼ਾਰ ਤੋਂ ਵੱਧ ਨੇ ਉਠਾਇਆ ਲਾਭ – ਜਤਿੰਦਰ ਜੋਰਵਾਲ

ਨਗਦੀ ਰਹਿਤ ਇਲਾਜ਼ ਲੈਣ ਲਈ 4 ਲੱਖ 86 ਹਜ਼ਾਰ 139 ਨਾਗਰਿਕ ਹਨ ਰਜਿਸਟਰਡ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 54 ਹਜ਼ਾਰ 54 ਨਾਗਰਿਕਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ 67.24 ਕਰੋੜ ਰੁਪਏ ਦੀਆਂ ਨਗਦੀ ਰਹਿਤ ਇਲਾਜ਼ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਛੋਟੇ ਵਪਾਰੀ, ਉਸਾਰੀ ਕਿਰਤੀ, ਜੇ ਫਾਰਮ ਧਾਰਕ ਕਿਸਾਨ, ਛੋਟੇ ਤੇ ਦਰਮਿਆਨੇ ਕਿਸਾਨ ਅਤੇ ਮਾਨਤਾ ਪ੍ਰਾਪਤ ਤੇ ਪੀਲੇ ਸ਼ਨਾਖਤੀ ਕਾਰਡ ਧਾਰਕ ਪੱਤਰਕਾਰ ਇਸ ਯੋਜਨਾ ਤਹਿਤ ਨਗਦੀ ਰਹਿਤ ਇਲਾਜ ਸੁਵਿਧਾ ਹਾਸਲ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ 4 ਲੱਖ 86 ਹਜ਼ਾਰ 139 ਨਾਗਰਿਕ ਇਸ ਯੋਜਨਾ ਦੇ ਤਹਿਤ ਰਜਿਸਟਰਡ ਕੀਤੇ ਗਏ ਹਨ ਅਤੇ ਹੁਣ ਤੱਕ 36 ਹਜ਼ਾਰ 747 ਨਾਗਰਿਕਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਅਤੇ 17 ਹਜ਼ਾਰ 307 ਨਾਗਰਿਕਾਂ ਨੇ ਇਸ ਯੋਜਨਾ ਲਈ ਇਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਹੈ।
                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਯੋਜਨਾ ਤਹਿਤ ਨਵੇਂ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਵੀ ਜਾਰੀ ਹੈ ਅਤੇ ਇਨੀਂ ਦਿਨੀ ਸਿਹਤ ਵਿਭਾਗ ਦੁਆਰਾ ਲਗਾਏ ਜਾ ਰਹੇ ਸਿਹਤ ਮੇਲਿਆਂ ਵਿੱਚ ਵੀ ਵਿਭਾਗੀ ਟੀਮਾਂ ਦੁਆਰਾ ਯੋਗ ਬਿਨੈਕਾਰਾਂ ਦੇ ਇਹ ਕਾਰਡ ਬਣਾਏ ਜਾ ਰਹੇ ਹਨ।ਉਨਾਂ ਨੇ ਸਬੰਧਤ ਵਰਗਾਂ ਨਾਲ ਜੁੜੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਯੋਜਨਾ ਤਹਿਤ ਨਗਦੀ ਰਹਿਤ ਇਲਾਜ ਸੁਵਿਧਾਵਾਂ ਦਾ ਲਾਭ ਲੈਣ ਲਈ ਆਪਣਾ ਕਾਰਡ ਜ਼ਰੂਰ ਬਣਵਾ ਲੈਣ।

Check Also

ਖਾਲਸਾ ਕਾਲਜ ਵੈਟਰਨਰੀ ਵੱਲੋਂ ਵਿਸ਼ਵ ਪੋਲਟਰੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ …