ਅੰਮ੍ਰਿਤਸਰ, 25 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੀ.ਜੀ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ‘ਕਾਮ-ਫੈਸਟ
2022’ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਅਜਿਹੇ ਸਮਾਗਮਾਂ ’ਚ ਉਤਸ਼ਾਹ ਨਾਲ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ’ਚ ਛੁਪੀ ਪ੍ਰਤਿਭਾ ’ਚ ਨਿਖ਼ਾਰ ਆਉਂਦਾ ਹੈ।ਹੈਡ ਅਤੇ ਡੀਨ ਡਾ. ਏ.ਕੇ ਕਾਹਲੋਂ ਨੇ ਸਮੂਹ ਵਿਦਿਆਰਥੀਆਂ ਨੂੰ ਫੈਸਟ ’ਚ ਉਤਸ਼ਾਹ ਨਾਲ ਭਾਗ ਲੈਣ ਲਈ ਵਧਾਈ ਦਿੰਦਿਆਂ ਕਾਮਰਸ ਸੋਸਾਇਟੀ ਵੱਲੋਂ ਪਿੱਛਲੇ ਸਮੇਂ ’ਚ ਕੀਤੀਆਂ ਗਤੀਵਿਧੀਆਂ ਬਾਰੇ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਸਮਾਗਮ ਦੇ ਆਯੋਜਨ ਲਈ ਸਹਿ-ਕਨਵੀਨਰ ਡਾ: ਦੀਪਕ ਦੇਵਗਨ, ਡਾ. ਮੇਘਾ, ਡਿਪਟੀ ਕੋ-ਕਨਵੀਨਰ ਡਾ. ਕਿਰਨਜੋਤ ਕੌਰ ਅਤੇ ਸਮੂਹ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ।150 ਤੋਂ ਵਧੇਰੇ ਵਿਦਿਆਰਥੀਆਂ ਨੇ ਐਡ-ਮੈਡ, ਡਿਬੇਟ, ਐਕਸਟੈਂਪੋਰ, ਕੁਇਜ਼, ਗਾਇਨ, ਰੰਗੋਲੀ, ਪੋਸਟਰ ਮੇਕਿੰਗ ਅਤੇ ਡਾਂਸ ਵਰਗੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ।ਸਮਾਗਮ ਦੇ ਅੰਤ ’ਚ ਡਾ. ਮਹਿਲ ਸਿੰਘ ਅਤੇ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ ਨੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।
ਇਸ ਮੌਕੇ ਡੀ.ਏ.ਏ ਡਾ. ਤਮਿੰਦਰ ਸਿੰਘ, ਸੀ.ਓ.ਈ ਪ੍ਰੋ: ਸੁਖਮੀਨ ਬੇਦੀ, ਡਾ. ਸੁਰਜੀਤ ਕੌਰ, ਡਾ. ਸਵਰਾਜ ਕੌਰ, ਡਾ. ਪੂਨਮ ਸ਼ਰਮਾ, ਡਾ: ਅਜੇ ਸਹਿਗਲ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media