ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਜੱਸ ਗਾਇਨ ਕਰਕੇ ਹਾਜ਼ਰ ਨੂੰ ਸੰਗਤ ਨੂੰ ਨਿਹਾਲ ਕੀਤਾ।
ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਸਮੂਹ ਜਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਮਜ਼ਲੂਮਾਂ ਦੀ ਰੱਖਿਆ ਖਾਤਿਰ ਦਿੱਤੀ ਗਈ ਮਹਾਨ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਆਪਣੇ ਧਰਮ ’ਤੇ ਪ੍ਰੱਪਕ ਰਹਿਣ ਲਈ ਕਿਹਾ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਦਿਆਂ ਕੌਮ ਦੀ ਰੱਖਿਆ, ਧਰਮ ’ਤੇ ਅਟੱਲ ਅਤੇ ਭਾਈਚਾਰਕ ਸਾਂਝ ਲਈ ਹਮੇਸ਼ਾਂ ਤੱਤਪਰ ਰਹਿਣ ਚਾਹੀਦਾ ਹੈ।ਇਸ ਦੌਰਾਨ ਪ੍ਰਿੰ: ਨਾਨਕ ਸਿੰਘ ਨੇ ਕਿਹਾ ਕਿ ਕੋਰੋਨਾ ਦੀ ਮਾਹਾਂਮਾਰੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਨੋਬਲ ’ਤੇ ਕੋਈ ਅਸਰ ਨਹੀ ਪਾ ਸਕੀ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media