Tuesday, July 14, 2026

ਐਸ.ਸੀ ਕਮਿਸ਼ਨ ਦੇ ਮੈਂਬਰ ਵਲੋਂ ਮੁਬਾਰਕਪੁਰ ਵਿਖੇ ਸ਼ਿਕਾਇਤ ਦੀ ਸੁਣਵਾਈ

29 ਅਪ੍ਰੈਲ ਤੱਕ ਪੁਲਿਸ ਨੂੰ ਬਣਦੀ ਕਾਰਵਾਈ ਕਰਨ ਦੇ ਹੁਕਮ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੇ ਅੱਜ ਭੁਲੱਥ ਹਲਕੇ ਦੇ ਪਿੰਡ ਮੁਬਾਰਕਪੁਰ ਦਾ ਦੌਰਾ ਕਰਕੇ ਐਸ.ਸੀ. ਭਾਈਚਾਰੇ ਨਾਲ ਸਬੰਧਿਤ ਵਿਅਕਤੀ ਰਜਿੰਦਰਪਾਲ ਸਿੰਘ ਵਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਕੀਤੀ।ਉਨ੍ਹਾਂ ਭੁਲੱਥ ਥਾਣੇ ਦੇ ਐਸ.ਐਚ.ਓ ਸੋਨਮਦੀਪ ਕੌਰ ਨੂੰ ਸਾਰੇ ਮਾਮਲੇ ਦੀ ਹੋਰ ਗਹਿਰਾਈ ਨਾਲ ਪੜਤਾਲ ਕਰਕੇ 29 ਅਪ੍ਰੈਲ ਤੱਕ ਬਣਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਾਮਲੇ ਦੀ ਮੁਕੰਮਲ ਪੜਤਾਲ ਉਪਰੰਤ ਵਿਸਥਾਰਤ ਰਿਪੋਰਟ ਕਮਿਸ਼ਨ ਦੀ ਚੇਅਰਪਰਸਨ ਨੂੰ ਸੌਂਪੀ ਜਾਵੇਗੀ।
                    ਇਸ ਮੌਕੇ ਜਿਲ੍ਹਾ ਭਲਾਈ ਅਫਸਰ ਜਗਦੇਵ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …