Tuesday, April 21, 2026

ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ‘ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ’ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਗੁਰੂ ਨਾਨਕ ਹਸਪਤਾਲ ਵਿਖੇ ਜੀ.ਐਨ.ਐਮ ਭਾਗ ਤੀਜੇ ਦੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ।ਵਿਦਿਆਰਥੀਆਂ ਨੇ ਵਿਸ਼ਵ ਮਲੇਰੀਆ ਦਿਵਸ ਦਾ ਮਹੱਤਵ ਦੱਸਦੇ ਹੋਏ ਮਲੇਰੀਆ ਦਿਵਸ ਦੇ ਥੀਮ ‘ਮਲੇਰੀਆ ਬਿਮਾਰੀ ਦੀ ਰੋਕਥਾਮ ਲਈ ਯੋਗ ਪ੍ਰਬੰਧਾ ਦਾ ਨਵੀਨੀਕਰਨ ਕਰਕੇ ਜ਼ਿੰਦਗੀਆਂ ਬਚਾਉਣਾ’ ਬਾਰੇ ਬੜੇ ਉਤਸ਼ਾਹ ਨਾਲ ਮਲੇਰੀਏ ਦੀ ਰੋਕਥਾਮ ਸਬੰਧੀ ਵੱਖ-ਵੱੱਖ ਵਿਸ਼ਿਆ ’ਤੇ ਲੋਕਾਂ ਨੂੰ ਫਲੈਸ਼ ਕਾਰਡ ਅਤੇ ਪੋਸਟਰਾਂ ਰਾਹੀਂ ਜਾਗਰੂਕ ਕੀਤਾ ਅਤੇ ਲੋਕਾਂ ਨੂੰ ਆਲਾ-ਦੁਆਲਾ ਸਾਫ ਸੁਥਰਾ ਰੱਖਣ ਸਬੰਧੀ ਖਾਸ ਤੌਰ ’ਤੇ ਖੜੇ ਪਾਣੀ ਦੇ ਉਚਿਤ ਨਿਕਾਸ ਦਾ ਯੋਗ ਪ੍ਰਬੰਧ ਕਰਨ ਲਈ ਸੁਚੇਤ ਕੀਤਾ ਤਾਂ ਜੋ ਮਲੇਰੀਏ ਦੀ ਨਾ-ਮੁਰਾਦ ਬਿਮਾਰੀ ਤੋਂ ਬਚਾਅ ਹੋ ਸਕੇ।ਪ੍ਰੋਗਰਾਮ ਦੀ ਦੇਖ-ਰੇਖ ਦੌਰਾਨ ਆਨੁਕਿਰਨਜੀਤ ਕੌਰ ਅਤੇ ਮੈਡਮ ਕਵਲਜੀਤ ਕੌਰ ਹਾਜ਼ਰ ਰਹੇ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …