ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ
ਸਿੰਘ ਦੀ ਅਗਵਾਈ ਹੇਠ ਮਾਸਿਕ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਭਾਈ ਅਮਨਦੀਪ ਸਿੰਘ ਨੇ ਕਥਾ ਕੀਰਤਨ ਦੀ ਸਾਂਝ ਪਈ ਗਈ।ਉਨ੍ਹਾਂ ਤੋਂ ਇਲਾਵਾ ਬੀਬੀ ਬਲਜੀਤ ਕੌਰ ਤਲਵਾੜੇ ਵਾਲੇ, ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਗੁਰਚਰਨ ਸਿੰਘ ਕਥਾਵਾਚਕ, ਭਾਈ ਮਨਦੀਪ ਸਿੰਘ, ਭਾਈ ਸੁਖਪ੍ਰੀਤ ਸਿੰਘ ਆਦਿ ਨੇ ਵੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਅਮਨਦੀਪ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਸਿੱਖ ਧਰਮ ਦੀ ਪ੍ਰਫੁੱਲਤਾ ਵਾਸਤੇ ਲਗਾਤਾਰ ਕੰਮ ਕਰ ਰਿਹਾ ਹੈ।ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ. ਕੁਲਦੀਪ ਸਿੰਘ ਸੱਲੋ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਵਲੋਂ 500 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਸੰਗਤਾਂ ਵਿੱਚ ਭਾਈ ਅਮਿਤੇਸ਼ਵਰ ਸਿੰਘ, ਮੈਨੇਜਰ ਕੰਵਲਪ੍ਰੀਤ ਸਿੰਘ, ਭਾਈ ਸਿਮਰਨਜੀਤ ਸਿੰਘ, ਜਸਬੀਰ ਸਿੰਘ ਤੇ ਭਾਈ ਅਵਤਾਰ ਸਿੰਘ ਆਦਿ ਮੌਜ਼ੂਦ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media