ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਸੁਭਾਸ਼ ਚੰਦਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ 30 ਅਪ੍ਰੈਲ ਦਿਨ
ਸ਼ਨੀਵਾਰ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਪ੍ਰੀਖਿਆ ਹੋਣ ਕਰਕੇ ਜਿਲ੍ਹਾ ਪਠਾਨਕੋਟ ਦੇ ਕੁੱਲ 14 ਸਕੂਲਾਂ ‘ਚ 30 ਅਪ੍ਰੈਲ ਨੂੰ ਛੁੱਟੀ ਐਲਾਨੀ ਗਈ ਹੇ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਪ੍ਰੀਖਿਆ ਵਿੱਚ ਕੁੱਲ 2897 ਵਿਦਿਆਰਥੀ ਬੈਠ ਰਹੇ ਹਨ।ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਹਰ ਕਲਾਸ ਰੂਮ ਵਿੱਚ 12 ਵਿਦਿਆਰਥੀਆਂ ਨੂੰ ਬੈਠਣ ਦੀ ਹਦਾਇਤ ਹੈ। ਇਸ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ ਲਗਭਗ ਸਾਰੇ ਕਮਰੇ ਉਪਲੱਬਧ ਕਰਵਾਉਣ ਦੀ ਲੋੜ ਹੈ ਅਤੇ ਇਹਨਾਂ 14 ਸਕੂਲਾਂ ਦਾ ਸਟਾਫ ਹੀ ਪ੍ਰੀਖਿਆ ਦੌਰਾਨ ਬਤੌਰ ਨਿਗਰਾਨ ਡਿਊਟੀ ਨਿਭਾਅ ਰਿਹਾ ਹੈ।ਇਸ ਲਈ ਪ੍ਰੀਖਿਆ ਵਾਲੇ ਦਿਨ ਮਿਤੀ 30/04/2022 ਨੂੰ ਇਹਨਾਂ 14 ਪ੍ਰੀਖਿਆ ਕੇਂਦਰਾਂ ਵਿੱਚ ਕੇਵਲ ਵਿਦਿਆਰਥੀਆਂ ਨੂੰ ਛੁੱਟੀ ਐਲਾਨੀ ਗਈ ਹੈ।
Check Also
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੱਜੇ ਜਲੌ …
Punjab Post Daily Online Newspaper & Print Media