ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸਿੱਖ ਕੌਮ ਦੇ
ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ।ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media