Tuesday, September 15, 2026

ਖ਼ਾਲਸਾ ਕਾਲਜ ਵੂਮੈਨ ਦਾ ਲਿਖਤੀ ਪ੍ਰਤੀਯੋਗਤਾ ’ਚ ਸਥਾਨ ਸ਼ਾਨਦਾਰ

ਅੰਮ੍ਰਿਤਸਰ, 30 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਧਾਰਮਿਕ ਵਿਭਾਗ ਵਲੋਂ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ’ਚ ਕਾਲਜ ਦੀਆਂ 22 ਵਿਦਿਆਰਥਣਾਂ ਅੱਵਲ ਰਹੀਆਂ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਧਰਮ ਤੇ ਧਾਰਮਿਕ ਸਿੱਖਿਆਵਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਵਿਦਿਆਰਥਣਾਂ ਨੂੰ ਕਾਲਜ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਾਲਜ ਦੇ ਧਾਰਮਿਕ ਵਿਭਾਗ ਦੇ ਇੰਚਾਰਜ਼ ਪ੍ਰੋ. ਰਵਿੰਦਰ ਕੌਰ, ਡਾ. ਪ੍ਰਦੀਪ ਕੌਰ, ਡਾ. ਜਸਵਿੰਦਰ ਸਿੰਘ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਯੂਥ ਕੌਂਸਲਰ ਗੁਰਜੀਤ ਸਿੰਘ ਤੇ ਦਵਿੰਦਰ ਕੌਰ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …