ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਭੈਣੀ ਮਹਿਰਾਜ (ਬਰਨਾਲਾ) ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਮੈਡਮ ਗੁਰਜੀਤ ਕੌਰ ਅਤੇ ਜੂਨੀਅਰ ਸਹਾਇਕ ਅਵਤਾਰ ਸਿੰਘ ਭੈਣੀ ਮਹਿਰਾਜ ਨੇ ਆਪਣੇ ਬੇਟੇ ਦਾ ਜਨਮ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮਹਿਰਾਜ ਵਿੱਚ ਮਨਾ ਕੇ ਨਿਵੇਕਲੀ ਪਹਿਲ ਕੀਤੀ।ਉਨ੍ਹਾਂ ਇਸ ਖੁਸ਼ੀ ਮੌਕੇ ਸਮੂੁਹ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਖਾਣ ਪੀਣ ਦੀ ਸਮੱਗਰੀ ਵੰਡੀ।ਇਸ ਮੌਕੇ ਬੱਚੇ ਦੀ ਦਾਦੀ ਸੁਖਵਿੰਦਰ ਕੌਰ ਵਲੋਂ ਸਕੂਲ ਨੂੰ ਦੋ ਪੱਖੇ ਭੇਟ ਕੀਤੇ ਗਏ।ਸਕੂਲ ਮੁਖੀ ਨੇ ਦੱਸਿਆ ਕਿ ਇਹ ਪਰਿਵਾਰ ਸਮੇਂ-ਸਮੇਂ ‘ਤੇ ਸਕੂਲ ਅਤੇ ਵਿਦਿਆਰਥੀਆਂ ਦੀ ਯੋਗ ਸਹਾਇਤਾ ਕਰਦਾ ਆ ਰਿਹਾ ਹੈ।ਅਜੋਕੇ ਦੌਰ ਵਿੱਚ ਇਹ ਬਹੁਤ ਵੱਡਾ ਉਪਰਾਲਾ ਹੈ।
ਇਸ ਮੌਕੇ ਐਸ.ਐਮ.ਸੀ ਕਮੇਟੀ, ਪਤਵੰਤੇ ਸੱਜਣ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media