ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਸਮਾਜ ਸੇਵੀ ਹਰਵਿੰਦਰ ਪਾਲ ਰਿਸ਼ੀ ਸਤੌਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਚੰਗਾ ਤੇ
ਸਸਤਾ ਇਲਾਜ਼ ਦੇਣ ਦੇ ਆਪਣੇ ਵਾਅਦੇ `ਤੇ ਆਪ ਸਰਕਾਰ ਲਗਾਤਾਰ ਅੱਗੇ ਵਧ ਰਹੀ ਹੈ।ਇਸੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ਼ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਇਲਾਕੇ ਵਿਚ ਮੈਡੀਕਲ ਕਾਲਜ ਆਉਣ ਦੇ ਨਾਲ ਬੱਚਿਆਂ ਦਾ ਭਵਿੱਖ ਉਜ਼ਵਲ ਹੋਵੇਗਾ।ਕਿਉਂਕਿ ਗ਼ਰੀਬ ਪਰਿਵਾਰ ਦੇ ਬੱਚੇ ਮਾਲੀ ਹਾਲਤ ਮੰਦੀ ਹੋਣ ਕਰਕੇ ਚੰਡੀਗੜ੍ਹ, ਪਟਿਆਲੇ, ਦਿੱਲੀ ਮੈਡੀਕਲ ਕਾਲਜ਼ਾਂ ਵਿੱਚ ਨਹੀਂ ਪੜ੍ਹ ਸਕਦੇ ਸਨ।
ਇਸ ਮੌਕੇ ਇੰਦਰਜੀਤ ਸਿੰਘ ਉੱਭਾ, ਕਾਲਾ ਕਣਕਵਾਲ, ਰਾਜਿੰਦਰ ਸ਼ਰਮਾ ਗੋਬਿੰਦਪੁਰਾ, ਅਵਤਾਰ ਲਹਿਰਾਂ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media