Wednesday, February 25, 2026

ਡਿਪਟੀ ਕਮਿਸ਼ਨਰ ਵਲੋਂ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਸਿਹਤ ਸੁਰੱਖਿਆ ਲਈ ਵੈਕਸੀਨੇਸ਼ਨ ਕਰਵਾਉਣਾ ਜ਼ਰੂਰੀ – ਜਤਿੰਦਰ ਜੋਰਵਾਲ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਿਲਾ ਸਿਹਤ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਤਾਰ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਇਨਾਂ ਕੈਂਪਾਂ ਦੌਰਾਨ ਨਾਗਰਿਕਾਂ ਵਿੱਚ ਸਵੈ ਇੱਛਾ ਨਾਲ ਟੀਕਾਕਰਨ ਕਰਵਾਉਣ ਪ੍ਰਤੀ ਉਤਸ਼ਾਹ ਵਧਦਾ ਨਜ਼ਰ ਆ ਰਿਹਾ ਹੈ।
               ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਨਿਰੰਤਰ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ।ਉਨਾਂ ਕਿਹਾ ਕਿ ਜ਼ਿਲੇ ਵਿੱਚ ਪਹਿਲੀ ਅਤੇ ਦੂਜੀ ਡੋਜ਼ ਲਗਵਾਉਣ ਵਾਲਿਆਂ ਦੀ ਦਰ ਵਿੱਚ ਪਏ ਫਰਕ ਨੂੰ ਖਤਮ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਮੁਹਿੰਮ ਚਲਾ ਰਹੀਆਂ ਹਨ।ਉਨਾਂ ਕਿਹਾ ਕਿ ਸਰਕਾਰ ਨਾਗਰਿਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਲਗਾਤਾਰ ਵੈਕਸੀਨੇਸ਼ਨ ਨੂੰ ਉਤਸ਼ਾਹਿਤ ਕਰ ਰਹੀ ਹੈ।
                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ 100 ਫੀਸਦੀ ਨਾਗਰਿਕਾਂ ਦਾ ਟੀਕਾਕਰਨ ਜ਼ਰੂਰੀ ਹੈ ਅਤੇ ਇਹ ਤਾਂ ਹੀ ਸੰਭਵ ਹੋਵੇਗਾ ਜੇਕਰ ਨਾਗਰਿਕ ਖੁਦ ਵੈਕਸੀਨੇਸ਼ਨ ਕੈਂਪਾਂ ਵਿੱਚ ਸ਼ਾਮਲ ਹੋਣਗੇ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨਗੇ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …