ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਪਂੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਸਬ-ਡਵੀਜ਼ਨ ਦਫ਼ਤਰ ਲੌਂਗੋਵਾਲ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ
(ਪੰਜਾਬ) ਦੇ ਸੱਦੇ ‘ਤੇ ਅੱਜ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਇੰਪਲਾਇਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਰਜਿ. ਦੇ ਠੇਕਾ ਮੁਲਾਜ਼ਮਾਂ ਵਲੋਂ ਵਾਟਰ ਵਰਕਸ ਪੱਤੀ ਜੈਦ ਵਿਖੇ ਇਕੱਤਰ ਹੋ ਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਲੌਂਗੋਵਾਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਉਪਰੰਤ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ।ਅੰਤ ‘ਚ ਲੱਡੂ ਵੀ ਵੰਡੇ ਗਏ।
ਇਸ ਮੌਕੇ ਬਾਬਾ ਕੁਲਵੰਤ ਸਿੰਘ, ਬਚਿਤਰ ਸਿੰਘ ਮੱਟ, ਚੇਅਰਮੈਨ ਜਗਤਾਰ ਸਿੰਘ, ਹਰਦੀਪ ਸਿੰਘ ਖਹਿਰਾ, ਮਿਸਤਰੀ ਜਸਵਿੰਦਰ ਸਿੰਘ, ਦਾਰਾ ਸਿੰਘ, ਸੁਖਪਾਲ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਿੱਧੂ, ਬਲਵੰਤ ਸਿੰਘ, ਗੁਲਾਬ ਸਿੰਘ, ਬਹਾਦਰ ਸਿੰਘ, ਨਿੰਮਾ ਜੈਦ, ਬੰਟੀ ਜੈਦ ਆਦਿ ਹਾਜ਼ਰ ਸਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media