ਕਪੂਰਥਲਾ, 2 ਮਈ (ਪੰਜਾਬ ਪੋਸਟ ਬਿਊਰੋ) – ਕੋਆਪਰੇਟਿਵ ਬੈਂਕ ਦਿਆਲਪੁਰ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਸਹਿਕਾਰੀ ਖੇਤੀਬਾੜੀ ਸਭਾ ਦਿਆਲਪੁਰ ਵਿਖੇ
ਵਿੱਤੀ ਸਾਖਰਤਾ ਕੈਂਪ ਲਾਇਆ ਗਿਆ।‘ਕਿਸਾਨ ਭਾਗੀਦਾਰੀ, ਪ੍ਰਾਥਮਿਕਤਾ ਹਮਾਰੀ’ ਦੇ ਨਾਅਰੇ ਨਾਲ ਲਗਾਏ ਗਏ ਕੈਂਪ ਵਿਚ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਦੀਆਂ ਵੱਖ-ਵੱਖ ਸਕੀਮਾਂ ਤੇ ਕਰਜ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਬੈਂਕ ਮੈਨੇਜ਼ਰ ਗੁਰਧਿਆਨ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੈਂਕ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।ਉਨ੍ਹਾਂ ਆਨਲਾਇਨ ਬੈਂਕਿੰਗ ਅਤੇ ਹੋਰ ਤੌਰ ਤਰੀਕਿਆਂ ਰਾਹੀਂ ਕਿਸਾਨਾਂ ਨਾਲ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਜਾਂਦੀ ਧੋਖਾਧੜੀ ਬਾਰੇ ਵੀ ਜਾਗਰੂਕ ਰਹਿਣ ਲਈ ਕਿਹਾ।ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ,ੇ ਬੈਂਕ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media