ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਭਾਰਤ ਸਰਕਾਰ ਵਲੋਂ ਚਲਾਏ ਗਏ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ਪ੍ਰੋਗਰਾਮ
ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਨੋਡਲ ਅਫ਼ਸਰ ਪ੍ਰੋ. ਸ੍ਰੀਮਤੀ ਰਵਿੰਦਰ ਕੌਰ ਵਲੋਂ ਇਸ ਅਭਿਆਨ ਦੀ ਮਹੱਤਤਾ ਦੱਸਦਿਆਂ ਆਂਧਰਾ ਪ੍ਰਦੇਸ਼ ਸੂਬੇ ਬਾਰੇ ਜਾਣਕਾਰੀ ਦਿੱਤੀ ਗਈ।
ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਭਾਰਤ ਦੀ ਏਕਤਾ ਅਤੇ ਅਖੰਡਤਾ ਬਾਰੇ ਵਿਚਾਰ ਸਾਂਝੇ ਕੀਤੇ।ਇਸ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਨੂੰ ਆਂਧਰਾ ਪ੍ਰਦੇਸ਼ ਬਾਰੇ ਵੀਡਿਓ ਦਿਖਾਈ ਗਈ, ਜਿਸ ’ਚ ਆਂਧਰਾ ਪ੍ਰਦੇਸ਼ ਦੇ ਇਤਿਹਾਸ, ਬੋਲੀ, ਸੰਗੀਤ, ਨਾਚ, ਟੈਕਨੋਲੋਜੀ ਅਤੇ ਵਿਗਿਆਨ ਦੇ ਖੇਤਰ ’ਚ ਹਾਸਲ ਕੀਤੀਆਂ ਉਪਲੱਬਧੀਆਂ ਸ਼ਾਮਲ ਸਨ।ਇਸ ਸਮੇਂ ਕਲੱਬ ਦੇ ਮੈਂਬਰ ਡਾ. ਪਰਦੀਪ ਕੌਰ, ਡਾ. ਨੀਰੂ ਕਪੂਰ, ਮਿਸ ਪੂਜਾ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media