ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ
ਬਿਊਰੋ ਵਿਖੇ 4 ਮਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਬਾਇਜੂਸ, ਐਸ.ਬੀ.ਆਈ, ਕਰੈਡਿਟ ਕਾਰਡ, ਐਡਮੋਨਜ਼ ਪ੍ਰਾਈਵੇਟ ਲਿਮ:, ਸੋਲਜ਼ਰ ਸਕਿਊਰਟੀ ਅਤੇ ਹਾਕਆਈ ਸਕਿਊਰਟੀ ਕੰਪਨੀਆਂ ਭਾਗ ਲੈਣਗੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਦੇ ਬਿਜ਼ਨਸ ਡਿਵੈਲਪਮੈਂਟ, ਐਕਜਿਕਿਊਟਿਵ, ਸੇਲਜ਼ ਐਕਜਿਕਿਊਟਿਵਾਂ ਵਲੋਂ ਸਕਿਉਰਟੀ ਗਾਰਡ, ਵੈਲਡਰ ਅਤੇ ਟੈਲੀਕੌਲਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਹੋਵੇਗੀ।ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ, ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media