ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਸਥਾਨਕ ਵਾਰਡ ਨੰ.76 ਦੀ ਕਬੀਰ ਪਾਰਕ ਵਿਖੇ ਮੇਅਰ ਕਰਮਜੀਤ ਸਿੰਘ ਵਲੋਂ 45 ਲੱਖ ਦੇ ਵਿਕਾਸ ਦੇ ਕੰਮਾਂ ਦਾ
ਉਦਘਾਟਨ ਕੀਤਾ ਗਿਆ।ਵਿਕਾਸ ਦੇ ਕੰਮਾਂ ਨਾਲ ਵਿਧਾਨ ਸਭਾ ਹਲਕਾ ਪੱਛਮੀ ‘ਚ ਪੈਂਦੇ ਇਸ ਅਹਿਮ ਪਾਰਕ ਦੀ ਦਿੱਖ ਵਿੱਚ ਬਦਲਾਅ ਦੇ ਨਾਲ ਲੋਕਾਂ ਨੂੰ ਕਈ ਸਹੂਲਤਾਂ ਮਿਲਣਗੀਆਂ।ਮੇਅਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ‘ਆਪ’ ਦਾ ਮੁੱਖ ਮੰਤਵ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣਾ, ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੇ ਤਕਰੀਬਨ ਹਰ ਇਲਾਕੇ ਵਿੱਚ ਵਿਕਾਸ ਦੇ ਕੰਮਾਂ ਦੀ ਝੜੀ ਲਗਾਈ ਜਾਵੇਗੀ।ਇਲਾਕਾ ਨਿਵਾਸੀਆਂ ਵਲੋਂ ਮੇਅਰ ਕਰਮਜੀਤ ਸਿੰਘ ਅਤੇ ਹਾਜ਼ਰ ਕੌਂਸਲਰਾਂ ਨੂੰ ਸਿਰੋਪੇ ਭੇਂਟ ਕੀਤੇ ਗਏ।
ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਚਾਹਲ, ਕੌਂਸਲਰ ਪ੍ਰਮੋਦ ਬਬਲਾ, ਕੌਂਸਲਰ ਦਵਿੰਦਰ ਪਹਿਲਵਾਨ, ਕੌਂਸਲਰ ਪਰਦੀਪ ਸ਼ਰਮਾ, ਕੌਂਸਲਰ ਸੁਖਬੀਰ ਸੋਨੀ, ਵਨੀਤ ਗੁਲਾਟੀ, ਸੰਜੀਵ ਟਾਂਗਰੀ, ਸਤਵਿੰਦਰ ਸਿੰਘ, ਛਵੀ ਢਿੱਲੋਂ, ਸੰਦੀਪ, ਕੇ.ਕੇ ਰੰਧਾਵਾ, ਗੁਰਪ੍ਰੀਤ ਸਿੰਘ, ਐਡਵੋਕੇਟ ਪਾਹਵਾ, ਐਸ.ਡੀ.ਓ ਗੁਰਪਾਲ ਸਿੰਘ, ਸੁਪਰਡੈਂਟ ਸਤਪਾਲ ਸਿੰਘ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media