ਪਠਾਨਕੋਟ, 4 ਮਈ (ਪੰਜਾਬ ਪੋੳਟ ਬਿਊਰੋ) – ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤਬਾੜੀ ਪੰਜਾਬ ਅਤੇ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਸਰਕਾਰ ਵਲੋਂ ਚਲਾਈ ਗਈ ‘ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ’ ਮੁਹਿੰਮ ਤਹਿਤ ਪਿੰਡ ਜੰਗਲ ਭਵਾਨੀ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਲੀਡ ਬੈਂਕ ਅਤੇ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸੁਨੀਲ ਦੱਤ ਮੁੱਖ ਲੀਡ ਬੈਂਕ ਮੈਨੇਜ਼ਰ, ਬਰਾਂਚ ਮੈਨੇਜ਼ਰ ਪੰਜਾਬ ਨੈਸ਼ਨਲ ਬੈਂਕ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਵਿਸ਼ਾਲ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਬਲਵਿੰਦਰ ਕੁਮਾਰ, ਸਾਹਿਲ ਕੁਮਾਰ, ਮਨਦੀਪ ਕੁਮਾਰ ਵੱਡੀ ਗਿਣਤੀ ਵਿੱਚ ਕਿਸਾਨ ਸਨ।
ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਦੀ ਖੇਤੀ ਖਤਰੇ ਵਿੱਚ ਪੈ ਗਈ ਹੈ।ਉਨਾਂ ਕਿਹਾ ਕਿ ਜੇਕਰ ਸਾਨੂੰ ਅਗਲੀਆਂ ਪੀੜੀਆਂ ਲਈ ਪਾਣੀ ਬਚਾਉਣਾ ਹੈ ਤਾਂ ਸਾਨੂੰ ਘੱਟ ਪਾਣੀ ਖਪਤ ਕਰਨ ਵਾਲੀਆ ਝੋਨਾ ਕਾਸ਼ਤਕਾਰੀ ਤਕਨੀਕਾਂ ਅਪਨਾਉਣੀਆ ਪੈਣਗੀਆਂ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਆਪਣਾ ਕੇ ਪਾਣੀ ਦੀ ਬੱਚਤ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਘਟਾਏ ਜਾ ਸਕਦੇ ਹਨ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਪ੍ਰਤੀ ਏਕੜ 1500/- ਦਿੱਤੇ ਜਾਣਗੇ ਜੋ ਲਾਭਪਾਤਰੀਆ ਦੇ ਖਾਤੇ ਵਿੱਚ ਪਾਏ ਜਾਣਗੇ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ ਪੋਰਟਲ ‘ਤੇ ਪੰਜੀਕ੍ਰਿਤ ਕੀਤਾ ਜਾਵੇਗਾ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਸਾਉਣ ਤੋਂ ਪ੍ਰਭਾਵਿਤ, ਗੰਨੇ ਦੀ ਫਸਲ ਤੋ ਵਿਹਲੇ ਹੋਏ ਖੇਤਾਂ ਜਾਂ ਹਲਕੀਆਂ ਜ਼ਮੀਨਾਂ ਵਾਲੇ ਖੇਤਾਂ ਦੀ ਚੋਣ ਨਾ ਕੀਤੀ ਜਾਵੇ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਤਰ ਵੱਤਰ ਤਕਨੀਕ ਵਰਤੀ ਜਾਵੇ ਅਤੇ ਪਹਿਲਾ ਪਾਣੀ ਬਿਜਾਈ ਤੋਂ 21 ਦਿਨਾਂ ਬਾਅਦ ਲਾਇਆ ਜਾਵੇ।ਉਨਾਂ ਕਿਹਾ ਕਿ ਜ਼ਮੀਨ ਦੀ ਸਿਹਤ ਸੁਧਾਰਨ ਲਈ ਕਣਕ ਦੀ ਕਟਾਈ ਉਪਰੰਤ ਜੰਤਰ ਦੀ ਬਿਜਾਈ ਕਰਨੀ ਚਾਹੀਦੀ ਹੈ।ਉਨਾਂ ਦੱਸਿਆ ਕਿ ਹਰੀ ਖਾਦ ਲਈ ਜੰਤਰ ਦਾ 20 ਕਿਲੋ ਬੀਜ ਦਾ ਬੈਗ 860/- ਦਾ ਦਿੱਤਾ ਜਾ ਰਿਹਾ ਹੈ, ਜੋ ਬਲਾਕ ਅਤੇ ਫੋਕਲ ਪੁਆਇੰਟ ਪੱਧਰ ‘ਤੇ ਉਪਲੱਬਧ ਹੈ।ਉਨਾਂ ਕਿਹਾ ਕਿ ਜ਼ਿਲਾ ਪਠਾਨਕੋਟ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਤੋਂ ਇਲਾਵਾ ਕੋਈ ਕਿਸਮ ਦਾ ਬੀਜ਼ ਨਹੀਂ ਵੇਚਣ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਕਿਸਾਨ ਗੈਰ ਪ੍ਰਵਾਨਿਤ ਹਾਈਬ੍ਰਿਡ ਕਿਸਮਾਂ ਦੀ ਬਿਜ਼ਾਈ ਨਾ ਕਰਨ ਕਿਉਂਕਿ ਟੋਟਾ ਜ਼ਿਆਦਾ ਹੋਣ ਕਾਰਨ ਸ਼ੈਲਰ ਮਾਲਕਾਂ ਅਤੇ ਆੜਤੀਆਂ ਨੂੰ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਗੈਰ ਪ੍ਰਵਾਨਿਤ ਹਾਈਬ੍ਰਿਡ ਕਿਸਮਾਂ ਦੀ ਕਾਸਤ ਕਰਨ ਨਾਲ ਕਿਸਾਨਾਂ ਦੀ ਵੀ ਖੱਜ਼ਲ ਖਰਾਬੀ ਹੁੰਦੀ ਹੈ।ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਅਤੇ ਝੋਨੇ ਦੀ ਲਵਾਈ ਤੋਂ ਪਹਿਲਾਂ ਮੂੰਗੀ ਦੀ ਕਾਸ਼ਤ ਕਰਕੇ ਪ੍ਰਤੀ ਏਕੜ ਵਧੇਰੇ ਆਮਦਨ ਲਈ ਜਾ ਸਕਦੀ ਹੈ।ਡਾ. ਪ੍ਰਿਤਪਾਲ ਸਿੰਘ ਨੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਸਲਾਂ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ‘ਤੇ ਹੀ ਕਰਨੀ ਚਾਹੀਦੀ ਹੈ।ਸੁਨੀਲ ਦੱਤ ਨੇ ਬੈਂਕਾਂ ਦੁਆਰਾ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਸਹੂਲਤਾਂ ਖਾਸ ਕਰਕੇ ਕਿਸਾਨ ਕਰੈਡਿਟ ਕਾਰਡ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …