Wednesday, October 7, 2026

ਜਦੋਂ ਕੈਬਨਿਟ ਮੰਤਰੀ ਨੇ ਬੱਸ ਅੱਡੇ ਦੀ ਕੀਤੀ ਖੁੱਦ ਜਾਂਚ

ਬੱਸਾਂ ਅੱਡੇ ‘ਤੇ ਨਾ ਰੋਕਣ ਦਾ ਲਿਆ ਗੰਭੀਰ ਨੋਟਿਸ, ਅੱਡਾ ਇੰਚਾਰਜ਼ ਨੂੰ ਕੀਤਾ ਤਲਬ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਅੱਜ ਸਵੇਰੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਜਿੰਨਾ ਵੱਲੋਂ ਬੀਤੇ ਦਿਨੀਂ ਜੰਡਿਆਲਾ ਗੁਰੂ ਦੇ ਅੱਡੇ ‘ਤੇ ਬੱਸਾਂ ਨਾ ਰੁਕਣ ਕਾਰਨ ਅੱਡਾ ਇੰਚਾਰਜ਼ ਦੀ ਡਿਊਟੀ ਲਗਵਾਈ ਗਈ ਸੀ, ਵੱਲੋਂ ਬੱਸ ਅੱਡੇ ਦੀ ਅਚਨਚੇਤ ਜਾਂਚ ਕੀਤੀ ਗਈ।ਇਸ ਦੌਰਾਨ ਉਨ੍ਹਾਂ ਵੇਖਿਆ ਕਿ ਬੱਚੇ, ਔਰਤਾਂ ਅਤੇ ਮੁਲਾਜ਼ਮ ਅੱਡੇ ‘ਤੇ ਬੱੱਸਾਂ ਉਡੀਕ ਰਹੇ ਸਨ, ਪਰ 2 ਬੱੱਸਾਂ ਅੱਡੇ ‘ੁਤੇ ਨਾ ਆ ਕੇ ਪੁੱਲ ਦੇ ਉਪਰ ਦੀ ਲੰਘ ਗਈਆਂ, ਜਿਸ ਦਾ ਕੈਬਨਿਟ ਮੰਤਰੀ ਨੇ ਗੰਭੀਰ ਨੋਟਿਸ ਲਿਆ ਅਤੇ ਤਰੁੰਤ ਅੱਡੇ ‘ਤੇ ਤਾਇਨਾਤ ਅੱਡਾ ਇੰਚਾਰਜ਼ ਨੂੰ ਤਲਬ ਕਰਦੇ ਹੋਏ ਜਨਰਲ ਮੈਨੇਜਰ ਨੂੰ ਉਸ ਦੀ ਜਵਾਬ ਤਲਬੀ ਕਰਨ ਦੀ ਹਦਾਇਤ ਕੀਤੀ।ਇਸ ਤੋਂ ਇਲਾਵਾ ਉਨ੍ਹਾਂ ਬੱਸ ਅੱਡੇ ਦੇ ਆਲੇ ਦੁਆਲੇ ਦੀ ਸਫਾਈ ਨੂੰ ਲੈ ਕੇ ਸਬੰਧਤ ਸਫਾਈ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਜਨਤਕ ਥਾਵਾਂ ਦੀ ਸਫਾਈ ਨੂੰ ਤਰਜ਼ੀਹ ਦਿੱਤੀ ਜਾਵੇ ਅਤੇ ਸਵਾਰੀਆਂ ਦੇ ਬੈਠਣ ਲਈ ਬੈਂਚਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਸਵਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਉਨਾਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਵੇਗਾ ਅਤੇ ਉਹ ਬੱਸ ਅੱਡੇ ‘ਤੇ ਲਗਾਤਾਰ ਨਜ਼ਰ ਰੱਖਣ ਲਈ ਭਵਿੱਖ ਵਿੱਚ ਵੀ ਜਾਂਚ ਕਰਦੇ ਰਹਿਣਗੇ।
                     ਇਸ ਮੌਕੇ ਜਨਰਲ ਮੈਨੇਜਰ ਪੰਜਾਬ ਰੋਡਵੇਜ ਅੰਮ੍ਰਿਤਸਰ 1 ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਡਿਊਟੀ ‘ਤੇ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮ ਦੀ ਜਵਾਬ ਤਲਬੀ ਕੀਤੀ ਗਈ ਹੈ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।ਇਸ ਮੌਕੇ ਨਗਰ ਕੌਂਸਲਰ ਜੰਡਿਆਲਾ ਦੇ ਹਰੀਸ਼ ਸੇਠੀ ਵੀ ਮੌਜ਼ੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …