ਅੰਮ੍ਰਿਤਸਰ 4 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਐਸ.ਸੀ ਵਿੰਗ ਦੇ ਕੋਆਰਡੀਨੇਟਰ ਰਵਿੰਦਰ ਕੁਮਾਰ ਹੰਸ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ
ਧਾਲੀਵਾਲ ਨੂੰ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਸਬੰਧੀ ਮੰਗ ਪੱਤਰ ਦਿੱਤਾ।ਜਿਸ ਵਿੱਚ ਉਨਾਂ ਵਲੋਂ ਸ੍ਰੀ ਵਾਲਮੀਕਿ ਤੀਰਥ ਦੇ ਸਰੋਵਰ ਦਾ ਫਿਲਟਰ ਪਲਾਂਟ ਨੂੰ ਚਾਲੂ ਕਰਨ ਸਬੰਧੀ ਬੇਨਤੀ ਕੀਤੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਚੱਲ ਰਹੇ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ।ਉਨਾਂ ਕਿਹਾ ਕਿ ਵਿਸ਼ਵ ਦੇ ਸਮੁੱਚੇ ਵਾਲਮੀਕਿ ਸਮਾਜ ਦੀਆਂ ਆਸਥਾਵਾਂ ਇਸ ਤੀਰਥ ਨਾਲ ਜੁੜੀਆਂ ਹੋਈਆਂ ਹਨ।ਇਸ ਤੀਰਥ ਦੇ ਚੇਅਰਮੈਨ ਮੁੱਖ ਮੰਤਰੀ ਪੰਜਾਬ ਹਨ ਅਤੇ ਉਹ ਇਸ ਸਬੰਧੀ ਮੁੱਖ ਮੰਤਰੀ ਨਾਲ ਆਪ ਗੱਲਬਾਤ ਕਰਨਗੇ ਅਤੇ ਵਾਲਮੀਕਿ ਤੀਰਥ ਨੂੰ ਹੋਰ ਸੁੰਦਰ ਬਣਾਇਆ ਜਾਵੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media