Tuesday, September 29, 2026

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਚਾਇਤ ਮੰਤਰੀ ਨਾਲ ਕੀਤੀ ਮੁਲਾਕਾਤ

ਸੰਗਰੂਰ, 4 ਮਈ (ਜਗਸੀਰ ਲੌਂਗੋਵਾਲ) – ਐਸ.ਸੀ ਕੋਟੇ ਦੀ ਪੰਚਾਇਤੀ ਜ਼ਮੀਨ ਅਤੇ ਪਲਾਟਾਂ ਦੀ ਮੰਗ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਵਿਕਾਸ ਭਵਨ ਮੋਹਾਲੀ ਵਿਖੇ ਮੁਲਾਕਾਤ ਕੀਤੀ।
                ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਪਰਮਜੀਤ ਲੌਂਗੋਵਾਲ ਨੇ ਦੱਸਿਆ ਕਿ ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਵਫਦ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਿਆ ਜਿਥੇ ਵਫਦ ਵਲੋਂ ਮੰਗ ਪੱਤਰ ਰਾਹੀਂ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਦਲਿਤਾਂ ਨੂੰ ਕੋਆਪ੍ਰੇਟਿਵ ਸੁਸਾਇਟੀਆਂ ਬਣਾ ਕੇ ਪੱਕੇ ਤੌਰ `ਤੇ ਘੱਟ ਰੇਟ ‘ਤੇ ਦੇਣ, ਦਲਿਤਾਂ ਨੂੰ 10-10 ਮਰਲੇ ਪਲਾਟ ਅਤੇ ਉਸਾਰੀ ਲਈ ਗਰਾਂਟ ਦਿੱਤੀ ਜਾਵੇ ਅਤੇ ਅਲਾਟ ਹੋਏ ਪਲਾਟਾਂ ਦਾ ਕਬਜ਼ਾ ਦਿਵਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦਾ ਮਾਲਕੀ ਹੱਕ ਦਿੱਤੇ ਜਾਣ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਦੌਰਾਨ ਦਲਿਤਾਂ ‘ਤੇ ਦਰਜ਼ ਹੋਏ ਝੂਠੇ ਪਰਚੇ ਰੱਦ ਕਰਵਾਉਣ ਦੀ ਮੰਗ ਕੀਤੀ।ਉਨ੍ਹਾਂ ਪੰਚਾਇਤ ਮੰਤਰੀ ਨੂੰ ਪਿੰਡਾਂ ਵਿੱਚ ਅਸਰ ਰਸੂਖ ਰੱਖਣ ਵਾਲੇ ਲੋਕਾਂ ਵਲੋਂ ਦੱਬੀਆਂ ਪੰਚਾਇਤੀ ਜਮੀਨਾਂ ਦੇ ਨਜਾਇਜ਼ ਕਬਜੇ ਛਡਾਉਣ ਲਈ ਪਿੰਡ ਦੁੱਲੜ, ਨਰਮਾਣਾ, ਸੰਗਤਪੁਰਾ, ਫਤਿਹਗੜ੍ਹ ਭਾਦਸੋਂ ਸਮੇਤ ਦਰਜਨਾਂ ਪਿੰਡਾਂ ਦੇ ਦਲਿਤਾਂ ਵਲੋਂ ਲੜੇ ਜਾ ਰਹੇ ਕੇਸਾਂ ਸੰਬੰਧੀ ਦੱਸਦਿਆਂ ਮਾਮਲੇ ਫੌਰੀ ਹੱਲ ਕਰਨ ਦੀ ਵੀ ਮੰਗ ਕੀਤੀ।ਸਾਰੀਆਂ ਮੰਗਾਂ ਉਪਰ ਵਿਸਥਾਰ ਨਾਲ ਹੋਈ ਚਰਚਾ ਤੋਂ ਬਾਅਦ ਪੰਚਾਇਤ ਮੰਤਰੀ ਵਲੋਂ ਸਾਰੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਫੌਰੀ ਹੱਲ ਕਰਨ ਦਾ ਵਿਸ਼ਵਾਸ਼ ਦਿਵਾਇਆ।
                 ਇਸ ਮੌਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਆਗੂ ਜਸਵੰਤ ਖੇੜੀ, ਗੁਰਵਿੰਦਰ ਬੌੜਾਂ ਅਤੇ ਜਸਵੰਤ ਦੁੱਲੜ ਵੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …