ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ
ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਅਰਦਾਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਇਤਿਹਾਸ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਤਾ ਸੁੰਦਰ ਕੌਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਣੀ ਤੇ ਬਾਣੇ ਦੇ ਧਾਰਨੀ ਬਣ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਸੁਖਬੀਰ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਨਿਸ਼ਾਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media