ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਬਟਾਲਾ ਨੇੜੇ ਨਾੜ ਨੂੰ ਅੱਗ ਲਗਾਏ ਜਾਣ ‘ਤੇ ਜਖਮੀ ਹੋਏ ਬੱਚਿਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ ਅਤੇ ਵਾਪਰੀ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਕੇਂਦਰ ਸਰਕਾਰ ਵਲੋਂ ਪੋਟਾਸ਼ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦਾ ਸਖਤ ਸ਼ਬਦਾਂ ਵਿੱਚ ਵਿਰੋਧ ਕੀਤਾ ਗਿਆ।
ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੀਤੇ ਦਿਨੀਂ ਦੀਦਾਰ ਸਿੰਘ ਨਾਂ ਦੇ ਪਟਵਾਰੀ ਨੂੰ ਵਿਜੀਂਲੈਂਸ ਵਿਭਾਗ ਦੁਆਰਾ ਫੜ੍ਹੇ ਜਾਣ ਦੇ ਵਿਰੋਧ ਵਿੱਚ ਸੂਬੇ ਦੇ ਮਾਲ ਵਿਭਾਗ ਦੇ ਜੋ ਕਰਮਚਾਰੀ ਅਤੇ ਅਧਿਕਾਰੀ ਹੜਤਾਲ ‘ਤੇ ਚਲੇ ਹਨ, ਉਹ ਹੁਣ ਰਿਸ਼ਵਤ ਨੂੰ ਕਾਨੂੰਨੀ ਦਰਜਾ ਦਿਵਾਉਣਾ ਚਾਹੁੰਦੇ ਹਨ।ਕਿਉਂਕਿ ਜੋ ਮਾਲ ਵਿਭਾਗ ਵਿੱਚ ਜੋ ਲੁੱਟ ਆਮ ਲੋਕਾਂ ਦੀ ਹੁੰਦੀ ਆਈ ਹੈ, ਉਹ ਕਿਸੇ ਤੋਂ ਨਹੀਂ ਛੁਪੀ ਹੋਈ।ਉਨ੍ਹਾਂ ਹੜਤਾਲ ‘ਤੇ ਗਏ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੇ ਭਵਿੱਖ ਨਾਲ ਖਿਲਵਾੜ ਨਾ ਕਰਨ, ਆਪਣੇ ਕੰਮ ਪ੍ਰਤੀ ਸੁਹਿਰਦ ਹੋ ਕੇ ਇਮਾਨਦਾਰੀ ਨਾਲ ਆਪਣੀ ਡਿਊਟੀ ‘ਤੇ ਪਰਤ ਆਉਣ।
ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੀ ਰਹੀ ਹੈ, ਹਰ ਵਾਰ ਖਾਦਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰ ਦਿੰਦੀ ਹੈ, ਇਸ ਵਾਰ ਕੇਂਦਰ ਨੇ ਪੋਟਾਸ਼ ਦੀ ਕੀਮਤ ਵਿੱਚ ਭਾਰੀ ਵਾਧਾ ਕਰਕੇ ਜਾਣ ਬੁੱਝ ਕੇ ਕਿਸਾਨਾਂ ਦਾ ਮਨੋਬਲ ਸੁੱਟ ਕੇ ਬਰਬਾਦ ਕਰਨਾ ਚਾਹੁੰਦੀ ਹੈ ਅਤੇ ਕਾਲੇ ਕਾਨੂੰਨਾਂ ਨੂੰ ਫਿਰ ਤੋਂ ਵਾਪਸ ਲਿਆਉਣਾ ਚਾਹੁੰਦੀ ਹੈ, ਪਹਿਲਾਂ ਕੇਂਦਰ ਸਰਕਾਰ ਨੇ ਡੀ.ਏ.ਪੀ ਦੀ ਕੀਮਤ ਵਿੱਚ ਵਾਧਾ ਕੀਤਾ ਹੁਣ ਪੋਟਾਸ਼ ਦੀਆਂ ਕੀਮਤਾਂ ਵਿੱਚ ਕਿਸਾਨਾਂ ਤੇ ਵਿੱਤੀ ਬੋਝ ਪਾਉਣਾ ਚਾਹੁੰਦੀ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਜਨ: ਸਕੱਤਰ, ਦਰਬਾਰਾ ਸਿੰਘ, ਕਰਮਜੀਤ ਸਿੰਘ ਕੋਟਲਾ ਸਮਸ਼ਪੁਰ, ਜੀਵਨ ਸਿੰਘ ਸਕੱਤਰ, ਜੀਤ ਸਿੰਘ ਟੋਡਰਪੁਰ, ਨਵਜੀਤ ਸਿੰਘ ਮਾਂਗਟ ਕਟਾਣਾਂ ਸਾਹਿਬ, ਹਰਪ੍ਰੀਤ ਸਿੰਘ ਬਾਲਿਓਂ, ਹੁਸ਼ਿਆਰ ਸਿੰਘ ਬੰਬ, ਸੁਰਿੰਦਰਜੀਤ ਸਿੰਘ, ਮਨਪ੍ਰੀਤ ਸਿੰਘ ਸਮਰਾਲਾ, ਜੀਵਨ ਸਿੰਘ ਮੱਲਮਾਜ਼ਰਾ, ਦਵਿੰਦਰ ਸਿੰਘ, ਗੁਰਦੇਵ ਸਿੰਘ ਕਟਾਣਾ ਸਾਹਿਬ, ਸੁਖਦੇਵ ਸਿੰਘ ਕਟਾਣਾ ਸਾਹਿਬ, ਦਰਬਾਰਾ ਸਿੰਘ ਕਟਾਣਾ ਸਾਹਿਬ, ਅਵਤਾਰ ਸਿੰਘ, ਅਮਰੀਕ ਸਿੰਘ, ਬਹਾਦਰ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …