Sunday, March 15, 2026

ਰੈਡ ਕਰਾਸ ਸੁਸਾਇਟੀ ਚੇਅਰਪਰਸਨ ਵਲੋਂ ਲੋਕ ਭਲਾਈ ਗਤੀਵਿਧੀਆਂ ਤੇਜ ਕਰਨ ਲਈ ਵਿਚਾਰਾਂ

ਲੋੜਵੰਦਾਂ ਨੂੰ 1500 ਹਾਈਜਨ ਕਿੱਟਾਂ ਵੰਡਣ ਦੀ ਸ਼ੁਰੂਆਤ ਜਲਦ

ਕਪੂਰਥਲਾ, 6 ਮਈ (ਪੰਜਾਬ ਪੋਸਟ ਬਿਊਰੋ) – ਰੈਡ ਕਰਾਸ ਸੁਸਾਇਟੀ ਕਪੂਰਥਲਾ ਦੀ ਚੇਅਰਪਰਸਨ ਡਾ. ਪ੍ਰੀਤ ਕੰਵਲ ਵਲੋਂ ਅੱਜ ਰੈਡ ਕਰਾਸ ਸੁਸਾਇਟੀ ਦਾ ਦੌਰਾ ਕਰਕੇ ਲੋਕ ਭਲਾਈ ਤੇ ਵਿਸ਼ੇਸ਼ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਵੱਲ ਵਿਸ਼ੇਸ਼ ਤਵੱਜ਼ੋ ਦੇਣ ਸਬੰਧੀ ਗਤੀਵਿਧੀਆਂ ਨੂੰ ਤੇ ਕਰਨ ਲਈ ਸੁਸਾਇਟੀ ਦੇ ਮੈਂਬਰਾਂ ਨਾਲ ਵਿਚਾਰ ਚਰਚਾ ਕੀਤੀ ਗਈ।
            ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀਮਤੀ ਅਨੁਪਮ ਕਲੇਰ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ ਬਿਰਹਾ ਤੇ ਸੁਸਾਇਟੀ ਦੇ ਮੈਂਬਰਾਂ ਵਲੋਂ ਚੇਅਰਪਰਸਨ ਡਾ. ਪ੍ਰੀਤ ਕੰਵਲ ਦਾ ਸਵਾਗਤ ਕੀਤਾ ਗਿਆ ਅਤੇ ਰੈਡ ਕਰਾਸ ਸੁਸਾਇਟੀ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ।
           ਚੇਅਰਪਰਸਨ ਵਲੋਂ ਰੈਡ ਕਰਾਸ ਰਾਹੀਂ ਲੋੜਵੰਦਾਂ ਨੂੰ ਸਿਹਤ ਸੰਭਾਲ ਲਈ 1500 ਤੋਂ ਵੱਧ ਹਾਈਜਨ ਕਿੱਟਾਂ ਵੰਡਣ ਦੀ ਪ੍ਰਕ੍ਰਿਆ ਜਲਦ ਸ਼ੁਰੂ ਕਰਨ ਲਈ ਕਿਹਾ ਗਿਆ।ਇਸ ਤੋਂ ਇਲਾਵਾ ਕੋਵਿਡ ਦੌਰਾਨ ਅਨਾਥ ਹੋਏ ਬੱਚਿਆਂ ਦੀ ਭਲਾਈ ਤੇ ਵਿੱਤੀ ਤੌਰ ’ਤੇ ਕਮਜ਼ੋਰ ਸਕੂਲੀ ਵਿਦਿਆਰਥਣਾਂ ਦੀ ਪੜ੍ਹਾਈ ਆਦਿ ਲਈ ਵੀ ਗਤੀਵਿਧੀਆਂ ਵਿਚ ਵਾਧਾ ਕਰਨ ਲਈ ਹਫਤਾਵਾਰੀ ਆਧਾਰ ’ਤੇ ਯੋਜਨਾਬੰਦੀ ਕਰਨ ਲਈ ਕਿਹਾ ਗਿਆ।
              ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਜਿਵੇਂ ਕਿ ਬੁਟੀਕ, ਫੈਸਨ ਡਿਜ਼ਾਈਨਿੰਗ, ਬਿਊਟੀ ਪਾਰਲਰ ਵਰਗੇ ਕੋਰਸਾਂ ਦੀ ਮੁਫਤ ਸਿਖਲਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਹ ਮੁਫਤ ਸਿਖਲਾਈ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।ਉਨ੍ਹਾਂ ਰੈਡ ਕਰਾਸ ਵਿਖੇ ਚੱਲ ਰਹੇ ਫਿਜੀਓਥੈਰੇਪੀ ਸੈਂਟਰ ਦਾ ਵੀ ਨਿਰੀਖਣ ਕੀਤਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …