ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨੇਸ਼ਨ ਅਤੇ ਡੇਂਗੂ ਦੀ ਰੋਕਥਾਮ ਦੀ ਸਥਿਤੀ ਦਾ
ਜਾਇਜ਼ਾ ਲਿਆ।ਸਿਵਲ ਸਰਜਨ, ਜ਼ਿਲ੍ਹਾ ਟੀਕਾਕਰਨ ਅਫ਼ਸਰ, ਸਮੂਹ ਐਸ.ਐਮ ਓਜ਼ ਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀ ਯੋਗ ਆਬਾਦੀ ਦਾ ਟੀਕਾਕਰਨ ਮੁਕੰਮਲ ਕਰਨ ਲਈ ਹੋਰ ਵਡੇਰੇ ਯਤਨ ਕੀਤੇ ਜਾਣ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਬਿਲਕੁਲ ਰੋਕਿਆ ਜਾ ਸਕੇ।ਦੱਸਣਯੋਗ ਹੈ ਕਿ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਦੀਆਂ 12 ਲੱਖ ਤੋਂ ਵੱਧ ਡੋਜ਼ਾਂ ਲੱਗ ਚੁੱਕੀਆਂ ਹਨ।90 ਫੀਸਦੀ ਤੋਂ ਉਪਰ ਵਸੋਂ ਨੂੰ ਪਹਿਲੀ ਡੋਜ਼ ਅਤੇ 82 ਫੀਸਦੀ ਤੋਂ ਉਪਰ ਵਸੋਂ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ।ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੌਰਾਨ 12 ਤੋਂ 14 ਸਾਲ ਉਮਰ ਵਰਗ ਅਤੇ 15 ਤੋਂ 17 ਸਾਲ ਉਮਰ ਵਰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਵਿਦਿਅਕ ਸੰਸਥਾਵਾਂ ਵਿਚ ਵਿਸ਼ੇਸ਼ ਤੌਰ ‘ਤੇ ਕੈਂਪ ਲਗਾਏ ਜਾਣ।
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਵੀ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਮੋਨਸੂਨ ਦੇ ਸੀਜ਼ਨ ਤੋਂ ਪਹਿਲਾਂ ਟੀਮਾਂ ਡੇਂਗੂ ਤੋਂ ਬਚਾਅ ਬਾਰੇ ਸਾਂਝੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ।ਡੇਂਗੂ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਨਾ ਨਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾਣ।
ਮੀਟਿੰਗ ਦੌਰਾਨ ਐਸ.ਡੀ.ਐਮ ਕਪੂਰਥਲਾ ਡਾ. ਜੈ ਇੰਦਰ ਸਿੰਘ, ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਰਣਦੀਪ ਸਿੰਘ ਅਤੇ ਸਮੂਹ ਐਸ.ਐਮ.ਓ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media