Thursday, October 8, 2026

ਬਾਬਾ ਮੇਹਰ ਦਾਸ ਜੀ ਪਾਓ ਵਾਲਿਆਂ ਦਾ ਛਿਮਾਹੀ ਭੰਡਾਰਾ 10 ਨੂੰ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੇਹਰ ਦਾਸ ਜੀ ਪਾਓ ਵਾਲ਼ਾ ਚੈਰੀਟੇਬਲ ਕਮੇਟੀ ਦੇ ਸੇਵਾਦਾਰ ਗੁਰਸੇਵਕ ਸਿੰਘ ਚਹਿਲ ਨੇ ਦੱਸਿਆ ਹੈ ਕਿ ਸਮੂਹ ਨਗਰ ਦੇ ਸਹਿਯੋਗ ਨਾਲ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਡੇਰੇ ‘ਚ ਛਿਮਾਹੀ ਭੰਡਾਰੇ ਸਬੰਧੀ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਹਨ।ਜਿਨ੍ਹਾਂ ਦੇ ਭੋਗ 10 ਮਈ ਦਿਨ ਮੰਗਲਵਾਰ ਨੂੰ ਪਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਥੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਆਪਣੀਆਂ ਹਾਜ਼ਰੀਆਂ ਲਵਾਉਣਗੇ, ਉਥੇ ਹੀ ਭਾਰੀ ਗਿਣਤੀ ਵਿੱਚ ਸੰਗਤਾਂ ਵੀ ਵੱਖ-ਵੱਖ ਪਿੰਡਾਂ ਵਿਚੋਂ ਸ਼ਰਧਾ ਤੇ ਉਤਸ਼ਾਹ ਨਾਲ ਪਹੁੰਚਣਗੀਆਂ ਹਨ।ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …