ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11
ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਅਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਬਿਆਨ ਵਿਚ ਸਮੁੱਚੀਆਂ ਪੰਥਕ ਧਿਰਾਂ ਨੂੰ ਇਸ ਇਕੱਤਰਤਾ ਵਿਚ ਸ਼ਾਮਲ ਹੋ ਕੇ ਆਪਣੇ ਸੁਝਾਅ ਅਤੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ ਹੈ।ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਮੂਹਿਕ ਯਤਨਾਂ ਲਈ ਆਦੇਸ਼ ਕੀਤਾ ਗਿਆ ਸੀ, ਜਿਸ ਸੰਦਰਭ ਵਿਚ ਸੱਦੀ ਗਈ ਬੈਠਕ ਅਹਿਮ ਹੈ। ਉਨ੍ਹਾਂ ਆਖਿਆ ਕਿ ਪੰਥ ਦੀਆਂ ਧਾਰਮਿਕ, ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਵਿਚਾਰ ਅਤੇ ਸੁਝਾਅ ਅਤਿ ਲੋੜੀਂਦੇ ਹਨ, ਤਾਂ ਜੋ ਭਵਿੱਖ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਇਕੱਠ ਸਮੁੱਚੇ ਖਾਲਸਾ ਪੰਥ ਦਾ ਪ੍ਰਤੀਨਿਧ ਇਕੱਠ ਹੋਵੇਗਾ, ਜਿਸ ਲਈ ਹਰ ਇਕ ਦਾ ਫ਼ਰਜ਼ ਹੈ ਕਿ ਉਹ ਆਪਣਾ ਯੋਗਦਾਨ ਪਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਸਬੰਧੀ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ ਪੱਤਰ ਵੀ ਭੇਜੇ ਜਾ ਰਹੇ ਹਨ, ਪਰੰਤੂ ਫਿਰ ਵੀ ਸਮੇਂ ਦੀ ਘਾਟ ਕਾਰਨ ਜਿਨ੍ਹਾਂ ਤੱਕ ਪਹੁੰਚ ਸੰਭਵ ਨਹੀਂ ਹੋ ਸਕੀ, ਉਹ ਵੀ ਇਸ ਇਕੱਤਰਤਾ ਵਿਚ ਜ਼ਰੂਰ ਸ਼ਾਮਲ ਹੋਣ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਹੈ। ਉਨ੍ਹਾਂ ਆਖਿਆ ਕਿ ਇਹ ਸਮੁੱਚੇ ਪੰਥ ਦਾ ਅਤਿ ਅਹਿਮ ਮਸਲਾ ਹੈ, ਜਿਸ ਲਈ ਪੂਰੀ ਕੌਮ ਲੰਮੇ ਅਰਸੇ ਤੋਂ ਕਾਰਜਸ਼ੀਲ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਰੰਭੇ ਜਾਣ ਵਾਲੇ ਸਾਂਝੇ ਪੰਥਕ ਯਤਨਾਂ ਲਈ ਸਮੁੱਚੀਆਂ ਪੰਥਕ ਧਿਰਾਂ ਦਾ ਸਿਰ ਜੋੜ ਕੇ ਬੈਠਣਾ ਬੇਹੱਦ ਲਾਜ਼ਮੀ ਹੈ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਮਈ ਨੂੰ ਸੱਦੀ ਗਈ ਇਹ ਪੰਥਕ ਇਕੱਤਰਤਾ ਸਵੇਰ ਦੇ 11:00 ਵਜੇ ਆਰੰਭ ਹੋਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media