ਪਠਾਨਕੋਟ:, 9 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ‘ਚ ਜੇਕਰ ਕਿਸੇ ਸਰਕਾਰੀ ਜਮੀਨ ਤੇ ਨਜਾਇਜ਼
ਉਸਾਰੀ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਉਸਾਰੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਨੇ ਇੱਕ ਵਿਸ਼ੇਸ਼ ਮੀਟਿੰਗ ਦੋਰਾਨ ਕੀਤਾ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਅੰਦਰ ਸਿਟੀ ਪਠਾਨਕੋਟ ਨੈਸ਼ਨਲ ਹਾਈਵੇ ਅਤੇ ਹੋਰ ਮਾਰਗਾਂ ‘ਤੇ ਜਿਆਦਾਤਰ ਨਜਾਇਜ਼ ਕੀਤੀਆਂ ਜਾ ਰਹੀਆਂ ਉਸਾਰੀਆਂ ਦੇ ਮਾਮਲੇ ਧਿਆਨ ਵਿੱਚ ਆਏ ਹਨ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਪਿਛਲੇ ਦਿਨ੍ਹਾਂ ਦੋਰਾਨ ਉਨ੍ਹਾਂ ਵਲੋਂ ਪਠਾਨਕੋਟ ਤੋਂ ਦੁਨੇਰਾ-ਕਟੋਰੀ ਬੰਗਲਾ ਤੱਕ ਵਿਸ਼ੇਸ਼ ਦੋਰਾ ਕੀਤਾ ਗਿਆ।ਤਾਂ ਦੇਖਣ ਵਿੱਚ ਆਇਆ ਹੈ ਕਿ ਰੋਡ ਦੇ ਕਿਨਾਰਿਆਂ ਤੇ ਬਹੁਤ ਸਾਰੇ ਲੋਕਾਂ ਵੱਲੋਂ ਮਕਾਨਾਂ ਅਤੇ ਦੁਕਾਨਾਂ ਦੀਆਂ ਉਸਾਰੀਆਂ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਈ ਸਥਾਨਾਂ ਤੇ ਜਾਂ ਤਾਂ ਪਹਾੜੀਆਂ ਦੀ ਕਟਿੰਗ ਕਰਕੇ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਾਂ ਫਿਰ ਬਿਲਕੁੱਲ ਰੋਡ ਦੇ ਕਿਨਾਰਿਆਂ ‘ਤੇ ਹੀ ਉਸਾਰੀ ਕੀਤੀ ਹੋਈ ਹੈ।ਜਿਸ ਦੇ ਚੱਲਦਿਆਂ ਰਸਤੇ ਤੰਗ ਹੋ ਰਹੇ ਹਨ ਅਤੇ ਮੰਦਭਾਗੀ ਘਟਨਾਵਾਂ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਦੀ ਜਾਂਚ ਕੀਤੀ ਜਾਵੇ ਅਤੇ ਅਗਰ ਕਿਸੇ ਦੀ ਨਜਾਇਜ਼ ਉਸਾਰੀ ਪਾਈ ਜਾਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਿਟੀ ਪਠਾਨਕੋਟ ਅੰਦਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਬਿਨ੍ਹਾਂ ਨਕਸ਼ਾ ਪਾਸ ਕਰਵਾਇਆਂ ਉਸਾਰੀਆਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਅਜਿਹੀਆਂ ਉਸਾਰੀਆਂ ਖਿਲ਼ਾਫ ਬਣਦੀ ਕਾਰਵਾਈ ਕੀਤੀ ਜਾਵੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media