ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ
ਦਿਸ਼ਾ ਨਿਰਦੇਸ਼ਾਂ ਤਹਿਤ 14 ਮਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ।ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਇਹ ਪ੍ਰਗਟਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਰਜਿੰਦਰ ਸਿੰਘ ਰਾਏ ਵਲੋਂ ਕੀਤਾ ਗਿਆ।ਉਹਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਜਗੰਲਾਤ ਵਿਭਾਗ ਦੇ ਕੇਸ, ਬਿਜਲੀ, ਪਾਣੀ, ਸੀਵਰਜ਼, ਵਾਟਰ ਸਪਲਾਈ, ਹਾਉਸ ਟੈਕਸ ਆਦੀ ਸਾਰੇ ਤਰ੍ਹਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ 14 ਮਈ ਨੂੰ ਕੌਮੀ ਲੋਕ ਅਦਾਲਤ ਸੰਗਰੂਰ ਹੈਡ ਕੁਆਟਰ ਦੀ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਜਾਣਗੀਆਂ।
ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਭਜੋਤ ਸਿੰਘ ਕਾਲੇਕਾ, ਪੀ.ਸੀ.ਐਸ, ਮਾਨਯੋਗ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਨੇ ਬੈਂਕ ਅਧਿਕਾਰੀਆਂ, ਟਰਾਂਸਪੋਰਟ ਅਥਾਰਟੀ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਂਇੰਦੇਆਂ ਨਾਲ ਕੌਮੀ ਲੋਕ ਅਦਾਲਤ ਸੰਬਧੀ ਮੀਟਿੰਗਾਂ ਵੀ ਕੀਤੀਆਂ।ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਗਿਆ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਾਜ਼ੀਨਾਮੇ ਰਾਹੀਂ ਹੋ ਸਕੇ। ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media