ਫਾਜਿਲਕਾ, 27 ਨਵੰਬਰ (ਵਿਨੀਤ ਅਰੋੜਾ) – ਥਾਣਾ ਸਦਰ ਪੁਲਿਸ ਫਾਜਿਲਕਾ ਨੇ ਪਿਛਲੇ ਕਈ ਸਾਲਾਂ ਤੋਂ ਭਗੋੜਾ ਕਰਾਰ ਦਿੱਤੇ ਗਏ ਵਿਅਕਤੀ ਨੂੰ ਪਕੜਣ ਵਿੱਚ ਸਫਲਤਾ ਹਾਸਲ ਕੀਤੀ ਹੈ ।ਜਾਣਕਾਰੀ ਦਿੰਦੇ ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਗਸ਼ਤ ਉੱਤੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿਛਲੇ ਕਈ ਸਾਲਾਂ ਤੋਂ ਕਤਲ ਕੇਸ ਵਿੱਚ ਭਗੋੜਾ ਓਮ ਸਿੰਘ ਉਰਫ ਓਮੀ ਵਾਸੀ ਪਿੰਡ ਓਝਾਂਵਾਲੀ ਪਿੰਡ ਵਿੱਚ ਆ ਰਿਹਾ ਹੈ ਪੁਲਿਸ ਨੇ ਉਸਨੂੰ ਪਿੰਡ ਵਿੱਚ ਦਾਖਲ ਹੁੰਦਿਆਂ ਹੀ ਕਾਬੂ ਕਰ ਲਿਆ।ਜਾਂਚ ਅਧਿਕਾਰੀ ਨੇ ਦੱਸਿਆ ਕਿ ਆਰੋਪੀ ਓਮ ਸਿੰਘ ਨੇ ਆਪਣੀ ਨਾਨੀ ਨੂੰ ਇੱਟਾਂ ਨਾਲ ਵਾਰ ਕਰ ਕੇ ਮਾਰ ਦਿੱਤਾ ਸੀ ਅਤੇ ਫਰਾਰ ਹੋ ਗਿਆ ਸੀ ਜਿਸਨੂੰ ਪਕੜ ਲਿਆ ਗਿਆ ਹੈ।ਪਕੜੇ ਗਏ ਆਰੋਪੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …