ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 10 ਇੰਚਾਰਜ਼ ਮੈਡਮ ਡਾ. ਅਮਨਦੀਪ ਕੌਰ ਵਲੋਂ ਹਲਕਾ ਉਤਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮਿਲ ਕੇ ਵਾਰਡ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮੁਰੰਮਤ ਕਰਾਉਣ ਅਤੇ ਚਾਲੂ ਕਰਨ ਦੀ ਅਪੀਲ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਅਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਵਾਰਡ ਨੰਬਰ 10 ਦੇ ਇਲਾਕਾ ਨਿਵਾਸੀਆਂ ਵਲੋਂ ਸੀ.ਸੀ.ਟੀ.ਵੀ ਕੈਮਰਿਆਂ ਨੂੰ ਚਾਲੂ ਕਰਵਾਉਣ ਦੀ ਮੰਗ ਨੂੰ ਹਲਕਾ ਵਿਧਾਇਕ ਜਲਦ ਪੂਰਾ ਕਰਨਗੇ।ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਸ਼ਰਾਰਤੀ ਅਨਸਰਾਂ ਵਲੋਂ ਕੀਤੀਆਂ ਜਾਂਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇਗਾ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀਆਂ ਮੁਸਕਲਾਂ ਦਾ ਹੱਲ ਪਹਿਲ ਦੇ ਆਧਾਰ `ਤੇ ਕੀਤਾ ਜਾਵੇਗਾ।
ਇਸ ਮੌਕੇ ਨਾਲ ਦੀਕਸ਼ਾਂਤ ਅਰੋੜਾ, ਰਾਕੇਸ਼ ਵਿਗ ਅਤੇ ਟੀਮ ਮੈਂਬਰ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …